ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ, ‘ਪੈਦਲ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਨਹੀਂ ਰੋਕਾਂਗੇ’

0
190

ਹਰਿਆਣਾ, 27 ਨਵੰਬਰ | ਕਿਸਾਨਾਂ ’ਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਦਾ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸਾਨ ਪੈਦਲ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਅਸੀਂ ਨਹੀਂ ਰੋਕਾਂਗੇ ਕਿਉਂਕਿ ਕਿਸੇ ਨੂੰ ਪੈਦਲ ਜਾਣ ਤੋਂ ਰੋਕਣਾ ਗੈਰ-ਕਾਨੂੰਨੀ ਹੈ। ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਜਾਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)