ਹਰਿਆਣਾ ਦੇ CM ਦਾ ਵੱਡਾ ਬਿਆਨ, ਕਿਹਾ- ਪੰਜਾਬ ਸਰਕਾਰ ਵਲੋਂ ਸਪੌਂਸਰਡ ਹੈ ਕਿਸਾਨ ਅੰਦੋਲਨ

0
517

ਚੰਡੀਗੜ੍ਹ, 15 ਫਰਵਰੀ| ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਗੱਲ ਕਹੀ ਹੈ।

ਉਨ੍ਹਾਂ ਨੇ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਕਿਸਾਨਾਂ ਦਾ ਅੰਦੋਲਨ ਪੰਜਾਬ ਸਰਕਾਰ ਵਲੋਂ ਸਪੌਂਸਰਡ ਹੈ। ਇਸੇ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ।

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਉਹ ਕਿਸਾਨਾਂ ਨੂੰ ਰੋਕ ਸਕਦੀ ਹੈ, ਪਰ ਉਹ ਅਜਿਹਾ ਨਹੀਂ ਕਰ ਰਹੀ। ਇਸ ਤੋਂ ਤਾਂ ਅਜਿਹਾ ਲੱਗਦਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਸੁਪੋਰਟ ਹੈ।