ਹਰਿਆਣਾ : ਨੂਹ ‘ਚ ਹੋਈ ਹਿੰਸਾ ਦੌਰਾਨ ਜਿੱਥੋਂ ਵਰ੍ਹੇ ਸੀ ਪੱਥਰ, ਪ੍ਰਸ਼ਾਸਨ ਨੇ ਉਹ ਚਾਰ ਮੰਜ਼ਿਲਾ ਇਮਾਰਤ ਕੀਤੀ ਤਹਿਸ-ਨਹਿਸ

0
731

ਉੱਤਰ ਪ੍ਰਦੇਸ਼| ਉੱਤਰ ਪ੍ਰਦੇਸ਼ ਦੀ ਤਸਵੀਰ ਹੁਣ ਹਰਿਆਣਾ ਵਿੱਚ ਵੀ ਦੇਖਣ ਨੂੰ ਮਿਲ ਰਹੀ ਹੈ। ਯੋਗੀ ਸਰਕਾਰ ਵਾਂਗ ਹਰਿਆਣਾ ਸਰਕਾਰ ਵੀ ਬੁਲਡੋਜ਼ਰ ਦੀ ਕਾਰਵਾਈ ‘ਤੇ ਤੁਲੀ ਹੋਈ ਹੈ। ਦਰਅਸਲ ਹਿੰਸਾ ਤੋਂ ਬਾਅਦ ਨੂਹ ‘ਚ ਬੁਲਡੋਜ਼ਰ ਗਰਜਣੇ ਸ਼ੁਰੂ ਹੋ ਗਏ ਹਨ। ਹਰਿਆਣਾ ਸਰਕਾਰ ਦੇ ਹੁਕਮਾਂ ‘ਤੇ ਨੂਹ ਵਿੱਚ ਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ। ਨੂਹ ‘ਚ ਰੋਹਿੰਗਿਆ ਮੁਸਲਮਾਨਾਂ ਦੀਆਂ ਗੈਰ-ਕਾਨੂੰਨੀ ਬਸਤੀਆਂ ‘ਤੇ ਬੁਲਡੋਜ਼ਰ ਚੱਲ ਰਹੇ ਹਨ। ਦੂਜੇ ਪਾਸੇ ਐਤਵਾਰ ਨੂੰ ਨੂਹ ਵਿੱਚ ਇੱਕ 4 ਮੰਜ਼ਿਲਾ ਇਮਾਰਤ ਨੂੰ ਵੀ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਇਸ ਇਮਾਰਤ ਵਿੱਚ ਹੋਟਲ ਅਤੇ ਰੈਸਟੋਰੈਂਟ ਚੱਲ ਰਹੇ ਸਨ।

ਜ਼ਿਲ੍ਹਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਇਮਾਰਤ ਗ਼ੈਰ-ਕਾਨੂੰਨੀ ਢੰਗ ਨਾਲ ਬਣਾਈ ਗਈ ਸੀ ਅਤੇ ਖ਼ਾਸ ਗੱਲ ਇਹ ਹੈ ਕਿ ਇਸ ਇਮਾਰਤ ਤੋਂ ਹਿੰਸਾ ਦੌਰਾਨ ਦੰਗਾਕਾਰੀਆਂ ਵੱਲੋਂ ਪਥਰਾਅ ਕੀਤਾ ਗਿਆ ਸੀ। ਜ਼ਿਲ੍ਹਾ ਟਾਊਨ ਪਲਾਨਰ ਵਿਨੇਸ਼ ਕੁਮਾਰ ਨੇ ਕਿਹਾ ਕਿ ਇਮਾਰਤ ਪੂਰੀ ਤਰ੍ਹਾਂ ਅਣਅਧਿਕਾਰਤ ਸੀ ਅਤੇ ਇਸ ਨੂੰ ਸਰਕਾਰ ਅਤੇ ਵਿਭਾਗ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ। ਅੱਜ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਨੂਹ ਵਿੱਚ ਕਰਫਿਊ ਹਟਾਇਆ ਗਿਆ

ਦੱਸ ਦਈਏ ਕਿ 31 ਜੁਲਾਈ ਨੂੰ ਹੋਈ ਹਿੰਸਾ ਤੋਂ ਬਾਅਦ ਧਾਰਾ-144 ਨੂੰ ਲਾਗੂ ਕਰਦੇ ਹੋਏ ਨੂਹ ‘ਚ ਕਰਫਿਊ ਲਗਾ ਦਿੱਤਾ ਗਿਆ ਹੈ। ਇੰਟਰਨੈੱਟ ਵੀ ਬੰਦ ਹੈ। ਹਾਲਾਂਕਿ, ਐਤਵਾਰ ਨੂੰ ਨੂਹ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਆਦੇਸ਼ ਜਾਰੀ ਕਰਕੇ ਕਰਫਿਊ ਵਿੱਚ ਢਿੱਲ ਦਿੱਤੀ। ਨੂਹ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ (ਸਿਰਫ 3 ਘੰਟੇ) ਜਨਤਾ ਦੀ ਆਵਾਜਾਈ ਲਈ ਕਰਫਿਊ ਹਟਾ ਦਿੱਤਾ ਗਿਆ ਸੀ।

ਨੂਹ ਹਿੰਸਾ ਤੋਂ ਬਾਅਦ ਐਕਸ਼ਨ ਲੈ ਰਹੀ ਹਰਿਆਣਾ ਸਰਕਾਰ

ਹਾਲਾਂਕਿ ਨੂਹ ਹਿੰਸਾ ਤੋਂ ਬਾਅਦ ਬੁਲਡੋਜ਼ਰ ਕਾਰਵਾਈ ਦੇ ਨਾਲ-ਨਾਲ ਹਰਿਆਣਾ ਸਰਕਾਰ ਦੀਆਂ ਹੋਰ ਕਾਰਵਾਈਆਂ ਵੀ ਜਾਰੀ ਹਨ। ਜਾਣਕਾਰੀ ਮੁਤਾਬਕ ਨੂਹ ਹਿੰਸਾ ਤੋਂ ਬਾਅਦ ਹੁਣ ਤੱਕ 100 ਤੋਂ ਵੱਧ ਐੱਫ.ਆਈ.ਆਰ. ਤਹਿਤ 200 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 100 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਨੂਹ ਕਾਂਡ ਦੇ ਹਰੇਕ ਦੋਸ਼ੀ ਨੂੰ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ ਅਤੇ ਦੰਗਾਕਾਰੀਆਂ ਤੋਂ ਹੋਏ ਨੁਕਸਾਨ ਦੀ ਭਰਪਾਈ ਉਨ੍ਹਾਂ ਤੋਂ ਹੀ ਕੀਤੀ ਜਾਵੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)