ਪਾਣੀਪਤ | ਹਰਿਆਣਾ ਦੇ ਪਾਣੀਪਤ ਦੇ ਸਮਾਲਖਾ ਕਸਬੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮੂਸੇਵਾਲਾ ਦੇ ਕਾਤਲ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਪ੍ਰਿਅਵਰਤ ਫੌਜੀ ਦੇ ਛੋਟੇ ਭਰਾ ਰਾਕੇਸ਼ ਉਰਫ਼ ਰਾਕਾ ਦਾ ਇਨਕਾਊਂਟਰ ਕੀਤਾ ਗਿਆ ਹੈ।
ਦੱਸ ਦਈਏ ਕਿ ਸ਼ੁੱਕਰਵਾਰ ਰਾਤ ਨੂੰ ਪਾਣੀਪਤ ਪੁਲਿਸ ਦੀ ਬਦਮਾਸ਼ਾਂ ਨਾਲ ਮੁਠਭੇੜ ਹੋਈ ਸੀ। ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ‘ਤੇ ਹਮਲਾ ਕਰਦੇ ਹੋਏ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿਚ ਜਦੋਂ ਪੁਲਿਸ ਨੇ ਫਾਇਰਿੰਗ ਕੀਤੀ, ਇਸ ਦੌਰਾਨ ਜੇਲ ‘ਚ ਬੰਦ ਪ੍ਰਿਅਵਰਤ ਫੌਜੀ ਦੇ ਭਰਾ ਰਾਕੇਸ਼ ਉਰਫ ਰਾਕਾ ਦੀ ਹਸਪਤਾਲ ‘ਚ ਮੌਤ ਹੋ ਗਈ। ਇਸ ਦੌਰਾਨ ਇਕ ਹੋਰ ਮੁਲਜ਼ਮ ਗੰਭੀਰ ਹਾਲਤ ਵਿਚ ਜ਼ਖ਼ਮੀ ਹੈ।
ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਮੁਲਜ਼ਮ ਜਬਰੀ ਵਸੂਲੀ ਦੇ ਕਈ ਮਾਮਲਿਆਂ ਵਿਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਲੋਂ ਹੀ ਕੁਰੂਕਸ਼ੇਤਰ ‘ਚ ਔਡੀ ਕਾਰ ‘ਚ ਜਾ ਰਹੇ ਪਰਿਵਾਰ ‘ਤੇ ਗੋਲੀ ਚਲਾਈ ਗਈ ਸੀ। ਦੋਵੇਂ ਇਸ ਮਾਮਲੇ ਵਿਚ ਵੀ ਲੋੜੀਂਦੇ ਸਨ। ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੋਵਾਂ ਦੀ ਪਛਾਣ ਕੀਤੀ ਗਈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ