ਪਟਿਆਲਾ| ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ਾਂ ਵਿੱਚ ਜਾਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।
ਅਜਿਹਾ ਹੀ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੈਲੀਫੋਰਨੀਆਂ ਸ਼ਹਿਰ ਵਿੱਚ ਮਿਲਟਰੋਨ ਲੇਕ ਵਿੱਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌ.ਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਸ਼ਨਪ੍ਰੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਸ਼ਨਪ੍ਰੀਤ 2021 ਵਿੱਚ ਅਮਰੀਕਾ ਗਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀ ਉਹ ਆਪਣੇ ਦੋਸਤਾਂ ਨਾਲ ਮਿਲਟਰੋਨ ਲੇਕ ‘ਤੇ ਘੁੰਮਣ ਗਿਆ ਸੀ ਕਿ ਅਚਾਨਕ ਹਸ਼ਨਪ੍ਰੀਤ ਦਾ ਪੈਰ ਤਿਲਕ ਗਿਆ ਤੇ ਉਹ ਝੀਲ ਵਿੱਚ ਡੁੱਬ ਗਿਆ। ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਗੋਤਾਖੋਰਾਂ ਨੇ ਉਸਨੂੰ ਰੈਸਕਿਉ ਕਰਕੇ ਬਾਹਰ ਕੱਢ ਲਿਆ ਤੇ ਹਸਪਤਾਲ ਪਹੁੰਚਾਇਆ। ਜਿੱਥੇ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਸ਼ਨਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਦੀ ਵੀ ਡੇਢ ਮਹੀਨਾ ਪਹਿਲਾਂ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਸੀ।