ਲੁਧਿਆਣਾ ਦੀ ਕੇਂਦਰੀ ਜੇਲ ‘ਚ ਹਵਾਲਾਤੀ ਦੀ ਮੈਡੀਕਲ ਸਹੂਲਤ ਨਾਲ ਮਿਲਣ ਕਾਰਨ ਮੌਤ, ਕੈਦੀਆਂ ਨੇ ਕੀਤਾ ਹੰਗਮਾ

0
1192

ਲੁਧਿਆਣਾ | ਕੇਂਦਰੀ ਜੇਲ ‘ਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ  ਜੇਲ ‘ਚ ਇਕ ਕੈਦੀ ਦਾ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ ।

ਇਸ ਮੌਤ ਤੋਂ ਬਾਅਦ ਗੁੱਸੇ ‘ਚ ਆਏ ਕੈਦੀਆਂ/ਬੰਦੀਆਂ ਨੇ ਜੇਲ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੂਤਰਾਂ ਮੁਤਾਬਕ ਮ੍ਰਿਤਕ ਕੈਦੀ ਦਾ ਨਾਂ ਖੜਗ ਸਿੰਘ ਹੈ। ਖੜਗ ਸਿੰਘ ਨਵਾਂ ਸ਼ਹਿਰ ਦੇ ਪਿੰਡ ਸੂਦਾ ਮਾਜਰਾ ਦਾ ਵਸਨੀਕ ਹੈ। ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਦੋਸ਼ ਹੈ ਕਿ ਡਾਕਟਰੀ ਦੇਖਭਾਲ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ।

ਖੜਗ ਸਿੰਘ ਖਿਲਾਫ ਥਾਣਾ ਰਾਹੋਂ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 34 ਆਈਪੀਸੀ 302 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੇਲ ‘ਚ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕਰ ਦਿੱਤਾ ਹੈ।

ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਸਬੰਧੀ ਜੇਲ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।