ਤਰਨਤਾਰਨ ਦੀ ਜੇਲ ‘ਚ ਹਵਾਲਾਤੀ ਨੇ ਕੀਤੀ ਖੁਦ+ਕੁਸ਼ੀ, ਬੇਅਦਬੀ ਦੇ ਦੋਸ਼ਾਂ ਤਹਿਤ ਚਲ ਰਹੀ ਸੀ ਕਾਰਵਾਈ

0
1496

ਤਰਨਤਾਰਨ| ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਗੈਂਗ ਵਿਚਾਲੇ ਹੋਈ ਝੜਪ ਤੋਂ ਬਾਅਦ ਹੁਣ ਵਿਵਾਦਾਂ ‘ਚ ਆਏ ਤਰਨਤਾਰਨ ਦੀ ਗੋਇੰਦਵਾਲ ਜੇਲ ‘ਚ ਇਕ ਕੈਦੀ ਨੇ ਖੁਦਕੁਸ਼ੀ ਕਰ ਲਈ ਹੈ। ਖ਼ੁਦਕੁਸ਼ੀ ਕਰਨ ਵਾਲੇ ਇਸ ਕੈਦੀ ਖ਼ਿਲਾਫ਼ ਬੇਅਦਬੀ ਦੇ ਦੋਸ਼ਾਂ ਤਹਿਤ ਕਾਰਵਾਈ ਚੱਲ ਰਹੀ ਸੀ। ਫਿਲਹਾਲ ਸਥਾਨਕ ਗੋਇੰਦਵਾਲ ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੀ ਪਹਿਚਾਣ ਬਵਿੰਦਰ ਸਿੰਘ ਵਾਸੀ ਪਿੰਡ ਮੱਲਾ ਮੋਹੜੀ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਦੋਸ਼ੀ ਨੇ ਸਵੇਰੇ ਹੀ ਗੋਇੰਦਵਾਲ ਸਾਹਿਬ ਜੇਲ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲਾਸ਼ ਨੂੰ ਲਟਕਦੀ ਦੇਖ ਸੁਰੱਖਿਆ ਗਾਰਡ ਹਰਕਤ ‘ਚ ਆ ਗਏ। ਤੁਰੰਤ ਬਲਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਤਰਨਤਾਰਨ ਲਿਜਾਇਆ ਗਿਆ ਪਰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਆਈਪੀਸੀ 295 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਡੀਐਸਪੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੂੰ ਕੈਦੀ ਵਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।