ਪੁਲਿਸ ਦੀ ਵਰਦੀ ‘ਚ ਦਿਨ-ਦਿਹਾੜੇ HDFC ਬੈਂਕ ‘ਚੋਂ 50 ਲੱਖ ਰੁਪਏ ਲੁੱਟੇ, ਵੇਖੋ Video

0
1335

ਤਰਨਤਾਰਨ (ਬਲਜੀਤ ਸਿੰਘ) | ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਸ਼ਹਿਰ ‘ਚ ਸਥਿਤ HDFC ਬੈਂਕ ਨੂੰ ਨਿਸ਼ਾਨਾ ਬਣਾਉਂਦਿਆਂ 50 ਲੱਖ ਰੁਪਏ ਦੀ ਨਕਦੀ ਲੁੱਟ ਲਈ ਗਈ।

ਦੱਸਿਆ ਜਾ ਰਿਹਾ ਹੈ ਕਿ ਸਵਾ 3 ਵਜੇ ਦੇ ਕਰੀਬ 2 ਹਥਿਆਰਬੰਦ ਨਕਾਬਪੋਸ਼ ਲੁਟੇਰੇ ਪੁਲਿਸ ਦੀ ਵਰਦੀ ਵਿੱਚ ਬੈਂਕ ਅੰਦਰ ਦਾਖਲ ਹੋਏ ਤੇ ਰਕਮ ਲੁੱਟ ਕੇ ਫਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਉਨ੍ਹਾਂ ਦੱਸਿਆ ਕਿ 2 ਨਕਾਬਪੋਸ਼ ਲੁਟੇਰਿਆਂ ਨੇ 5 ਲੱਖ ਰੁਪਏ ਦੀ ਲੁੱਟ ਕੀਤੀ, ਜੋ ਪੁਲਿਸ ਦੀ ਵਰਦੀ ਵਿੱਚ ਆਏ ਸਨ। ਉਨ੍ਹਾਂ ਕਿਹਾ ਕਿ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ