ਡੇਂਗੂ ਜਾਗਰੂਕਤਾ ਸਬੰਧੀ ਐਸ.ਡੀ ਪੱਬਲਿਕ ਸਕੂਲ ‘ਚ ਕਰਵਾਇਆ ਸੈਮੀਨਾਰ – ਡਾ. ਪ੍ਰੇਮ ਕੁਮਾਰ
“ਸੱਛਤਾ ਮੁਹਿੰਮ” ‘ਚ ਵਿਦਿਆਰਥੀਆਂ ਨੂੰ ਸਹਿਯੋਗ ਦੇਣ ਲਈ ਕੀਤਾ ਪ੍ਰੇਰਿਤ
ਢਿੱਲਵਾਂ (13-12-2025) : ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਢਿੱਲਵਾਂ ਅਧੀਨ ਆਉਂਦੇ ਪਿੰਡ ਨਡਾਲਾ ਦੇ ਐਸ.ਡੀ ਪੱਬਲਿਕ ਸਕੂਲ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਬਲਾਕ ਢਿੱਲਵਾਂ ਵਿੱਚ ਵੱਖ-ਵੱਖ ਪਿੰਡਾਂ, ਕਸਬਿਆਂ ਆਦਿ ਵਿੱਚ ਡੇਂਗੂ ਜਾਗਰੂਕਤਾ ਅਭਿਆਨ ਜਾਰੀ ਹੈ। ਸਮੂਹ ਮ.ਪ.ਹ.ਵ ਮੇਲ ਵੱਲੋਂ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਐਸ.ਡੀ ਪੱਬਲਿਕ ਸਕੂਲ ਵਿੱਚ ਡੇਂਗੂ ਜਾਗਰੂਕਤਾ ਸਬੰਧੀ ਕਰਵਾਏ ਗਏ ਸੈਮੀਨਾਰ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਡਰਨ ਦੀ ਨਹੀਂ ਬਲਕਿ ਬਚਣ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡੇਂਗੂ ਇੱਕ ਖ਼ਤਰਨਾਕ ਬਿਮਾਰੀ ਹੈ ਜੋ ਏਡੀਜ਼ ਕਿਸਮ ਦੇ ਮੱਛਰ ਦੇ ਕੱਟਣ ਨਾਲ ਫੈਲਦੀ ਹੈ, ਜੋ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਡੇਂਗੂ ਦੇ ਮੁੱਖ ਲੱਛਣਾਂ ਵਿੱਚ ਅਚਾਨਕ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਉਲਟੀਆਂ ਅਤੇ ਕਈ ਵਾਰ ਚਮੜੀ ਉੱਤੇ ਚੱਕਤੇ ਸ਼ਾਮਲ ਹਨ। ਇਹ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਜਾਂਚ ਜ਼ਰੂਰ ਕਰਵਾਉਣ ।
ਉਨ੍ਹਾਂ ਹੋਰ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਬੱਚਿਆਂ ਨੂੰ ਦੱਸਇਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਾ ਕਿ ਘਰਾਂ ‘ਚ, ਗਮਲੇ, ਖੜੇ ਪਾਣੀ ਵਾਲੀਆਂ ਥਾਵਾਂ, ਬਾਹਰ ਪਏ ਡਸਟਬੀਨ, ਫ੍ਰੀਜਾ, ਛੱਤ ‘ਤੇ ਵਾਧੂ ਪਿਆ ਸਮਾਨ ਜਿਸ ਵਿੱਚ ਪਾਣੀ ਖੜਾ ਹੋ ਸਕਦਾ ਹੈ, ਟੋਏ, ਆਦਿ ਵਿੱਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਬੱਚਿਆਂ ਨੂੰ ਵੀ ਸਵੱਛਤਾ ਅਭਿਆਨ ‘ਚ ਆਪਣਾ ਯੋਗਦਾਨ ਦੇਣ ਲਈ ਕਿਹਾ ਤਾਂ ਜੋ ਡੇਂਗੂ ਰੋਕਥਾਮ ਮੁਹਿਮ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਡੇਂਗੂ ਦੇ ਲੱਛਣਾਂ, ਇਲਾਜ ਅਤੇ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਬੱਚਿਆ ਨੂੰ ਪ੍ਰੇਰਿਤ ਕੀਤਾ।
(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ 👉
– ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
-ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
– ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।
ਡੇਂਗੂ ਦੇ ਲੱਛਣ ਕਿ ਹਨ 👉
– ਠੰਡ ਨਾਲ ਬੁਖ਼ਾਰ ਦਾ ਚੜਨਾ
– ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
– ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।
ਡੇਂਗੂ ਰੋਕਥਾਮ ਲਈ ਕਿ ਕਰੀਏ 👉
– ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
– ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
– ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।