ਜਲੰਧਰ ਦੇ ਸਵੀਟੀ ਜੂਸ ਬਾਰ ਦੇ ਨੂਡਲਸ ‘ਚੋਂ ਬਿੱਛੂ ਨਿਕਲਣ ਦੇ ਮਾਮਲੇ ‘ਚ ਸਿਹਤ ਵਿਭਾਗ ਦੀ ਛਾਪੇਮਾਰੀ

0
799

ਜਲੰਧਰ| ਸਵੀਟੀ ਜੂਸ ਬਾਰ ਦੀ ਦੁਕਾਨ ਤੋਂ ਜ਼ੋਮੈਟੋ ਦੇ ਆਰਡਰ ਕੀਤੇ ਨੂਡਲਜ਼ ‘ਚ ਬਿੱਛੂ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਔਰਤ ਵੱਲੋਂ ਹੰਗਾਮਾ ਕੀਤਾ ਗਿਆ। ਇਸ ਮਾਮਲੇ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਮਿਲਾਵਟਖੋਰਾਂ ਖਿਲਾਫ ਮੁਹਿੰਮ ਤੇਜ਼ ਕਰ ਦਿੱਤੀ ਹੈ।

ਇਸੇ ਤਹਿਤ ਵਿਭਾਗ ਦੀ ਟੀਮ ਨੇ ਮਾਈ ਹੀਰਾਂ ਗੇਟ ਇਲਾਕੇ ਵਿੱਚ ਚੈਕਿੰਗ ਕੀਤੀ। ਇੱਥੇ ਇੱਕ ਦੁਕਾਨ ਤੋਂ ਦੁੱਧ, ਨੂਡਲਜ਼ ਅਤੇ ਵਰਤੇ ਹੋਏ ਤੇਲ ਦੇ 3 ਸੈਂਪਲ ਲਏ ਗਏ ਹਨ। ਇਸ ਦੌਰਾਨ ਟੀਮ ਨੇ ਇਸ ਨੂੰ ਸੀਲ ਕਰਕੇ ਜਾਂਚ ਲਈ ਖਰੜ ਲੈਬਾਰਟਰੀ ਭੇਜ ਦਿੱਤਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਜਾਂਚ ਦੌਰਾਨ ਇਹ ਸੈਂਪਲ ਫੇਲ ਪਾਏ ਗਏ ਤਾਂ ਸਿਹਤ ਵਿਭਾਗ ਵੱਲੋਂ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ਲੈ ਕੇ ਵਿਭਾਗ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਈਆਂ ਜਾ ਸਕਣ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇੱਕ ਵੀਡੀਓ ਮਿਲੀ ਸੀ, ਜਿਸ ਵਿੱਚ ਮਾਈ ਹੀਰਾਂ ਗੇਟ ਸਥਿਤ ਇੱਕ ਦੁਕਾਨ ਦੇ ਨੂਡਲਜ਼ ਵਿੱਚ ਇੱਕ ਔਰਤ ਨੇ ਮਰਿਆ ਹੋਇਆ ਬਿੱਛੂ ਮਿਲਣ ਦਾ ਦਾਅਵਾ ਕੀਤਾ ਸੀ। ਟੀਮ ਇਸ ਦੀ ਜਾਂਚ ਲਈ ਉੱਥੇ ਗਈ ਸੀ।

ਉਨ੍ਹਾਂ ਦੱਸਿਆ ਕਿ ਫੂਡ ਸੇਫਟੀ ਅਫਸਰ ਮੁਕੁਲ ਗਿੱਲ ਨੇ 3 ਸੈਂਪਲ ਲਏ ਹਨ। ਜੇਕਰ ਸੈਂਪਲ ਫੇਲ ਪਾਏ ਗਏ ਤਾਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਮਿਲਾਵਟੀ ਖਾਣ-ਪੀਣ ਦੀਆਂ ਵਸਤੂਆਂ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਵਿਭਾਗ ਨਾਲ ਸਾਂਝੀ ਕੀਤੀ ਜਾਵੇ। ਕਿਉਂਕਿ ਮਿਆਰੀ ਭੋਜਨ ਸਿਹਤਮੰਦ ਵਿਅਕਤੀ ਨੂੰ ਬਿਮਾਰ ਕਰ ਸਕਦਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)