ਲੁਧਿਆਣਾ ਪਹੁੰਚਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਿਵਲ ਹਸਪਤਾਲ ਦਾ ਕਰਨਗੇ ਦੌਰਾ

0
96

ਲੁਧਿਆਣਾ, 18 ਨਵੰਬਰ | ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਲੁਧਿਆਣਾ ਪਹੁੰਚਣਗੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਇਨਾਮ ਵੰਡ ਸਮਾਗਮ ਵਿਚ ਸ਼ਿਰਕਤ ਕਰਨੀ ਹੈ। ਇਸ ਤੋਂ ਇਲਾਵਾ ਉਹ ਡੀਐਮਸੀ ਹਸਪਤਾਲ ਵੀ ਜਾਣਗੇ। ਇਸ ਤੋਂ ਬਾਅਦ ਦੁਪਹਿਰ ਕਰੀਬ 1 ਵਜੇ ਸਿਹਤ ਮੰਤਰੀ ਸਿਵਲ ਹਸਪਤਾਲ ਦਾ ਦੌਰਾ ਕਰਨਗੇ।

ਲੁਧਿਆਣਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਵਿਚ ਸਿਹਤ ਮੰਤਰੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਨੂੰ ਕੰਟਰੋਲ ਕਰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਸਿਹਤ ਮੰਤਰੀ ਦੇ ਸਿਵਲ ਹਸਪਤਾਲ ਦੇ ਦੌਰੇ ਦੇ ਮੱਦੇਨਜ਼ਰ ਹਸਪਤਾਲ ਦੇ ਸਾਰੇ ਪ੍ਰਬੰਧਾਂ ਨੂੰ ਸੁਧਾਰਨ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)