ਸਿਹਤ ਮੰਤਰੀ ਨੇ ਜਲੰਧਰ ਆਉਣਾ ਸੀ ਉਦਘਾਟਨ ਕਰਨ, ਪਹਿਲਾਂ ਪਹੁੰਚ ਗਏ ਕਿਸਾਨ, ਮੰਤਰੀ ਦਾ ਦੌਰਾ ਰੱਦ

0
559

ਜਲੰਧਰ | ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਭਾਜਪਾ ਦੇ ਨਾਲ-ਨਾਲ ਅਕਾਲੀ ਅਤੇ ਕਾਂਗਰਸੀ ਲੀਡਰਾਂ ਨੂੰ ਵੀ ਕਿਸਾਨਾਂ ਦਾ ਵਿਰੋਧ ਝੱਲਣਾ ਪੈ ਰਿਹਾ ਹੈ।

ਕਿਸਾਨਾਂ ਦੇ ਵਿਰੋਧ ਕਰਕੇ ਅੱਜ ਸਿਹਤ ਮੰਤਰੀ ਦਾ ਜਲੰਧਰ ਦੌਰਾ ਰੱਦ ਹੋ ਗਿਆ।

ਜਲੰਧਰ ਦੇ ਪਿੰਡ ਧੰਨੋਵਾਲੀ ‘ਚ ਅੱਜ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਵਿਧਾਇਕ ਰਜਿੰਦਰ ਬੇਰੀ ਨੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕਰਨਾ ਸੀ ਪਰ ਕਿਸਾਨ ਪਹਿਲਾਂ ਪਹੁੰਚ ਗਏ।

ਕਿਸਾਨਾਂ ਦੇ ਹੰਗਾਮੇ ਕਰਕੇ ਸਿਹਤ ਮੰਤਰੀ ਅਤੇ ਵਿਧਾਇਕ ਨੇ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ।

ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਨੂੰ ਪਿੰਡ ‘ਚ ਦਾਖਲ ਨਹੀਂ ਹੋਣ ਦੇਣਗੇ।

ਕਿਸਾਨਾਂ ਨੇ ਕਿਹਾ- ਡਿਸਪੈਂਸਰੀ ਬਣੀ ਨੂੰ ਕਈ ਸਾਲ ਹੋ ਗਏ ਹਨ ਪਰ ਹੁਣ ਚੋਣਾਂ ਨੇੜੇ ਸਰਕਾਰ ਫਾਇਦਾ ਲੈਣਾ ਚਾਹੁੰਦੀ ਹੈ, ਜੋ ਅਸੀਂ ਨਹੀਂ ਹੋਣ ਦੇਣਾ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।