ਚੰਡੀਗੜ੍ਹ, 27 ਦਸੰਬਰ | ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਇਸ ਸਮੇਂ ਕੋਵਿਡ ਦੇ ਜੇਐਨ 1 ਰੂਪ ਦਾ ਕੋਈ ਕੇਸ ਨਹੀਂ ਹੈ। ਹਾਲਾਂਕਿ 4-5 ਮਰੀਜ਼ ਸਾਹਮਣੇ ਆਏ ਹਨ ਜਦੋਂਕਿ ਮਰਨ ਵਾਲੇ ਮਰੀਜ਼ਾਂ ਨੂੰ ਸ਼ੂਗਰ ਸਮੇਤ ਹੋਰ ਬੀਮਾਰੀਆਂ ਸਨ। ਪੰਜਾਬ ਵਿਚ ਕੋਰੋਨਾ ਦੇ ਨਵੇਂ ਵੇਰੀਐਂਟ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਵਿਭਾਗ ਕੋਵਿਡ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਲੁਧਿਆਣਾ ਦੇ ਸਰਕਟ ਹਾਊਸ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਕਲੀਨਿਕ ਅਤੇ ਵੱਖ-ਵੱਖ ਪੱਧਰਾਂ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ‘ਤੇ ਜ਼ੋਰ ਦਿੱਤਾ। ਜਦੋਂਕਿ ਉਨ੍ਹਾਂ ਐਸਵਾਈਐਲ ਸਬੰਧੀ ਬੋਲਣ ਤੋਂ ਇਨਕਾਰ ਕਰ ਦਿੱਤਾ।
ਵੇਖੋ ਵੀਡੀਓ