ਚੰਡੀਗੜ੍ਹ| ਭਾਰਤੀ ਮੌਸਮ ਵਿਭਾਗ ਨੇ ਇਸ ਹਫ਼ਤੇ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ। IMD ਦੇ ਅਨੁਸਾਰ, ਅਗਲੇ 4-5 ਦਿਨਾਂ ਦੌਰਾਨ ਬਿਹਾਰ, ਗੰਗਾ ਪੱਛਮੀ ਬੰਗਾਲ, ਓਡੀਸ਼ਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਵਿਭਾਗ ਨੇ ਸਾਰੇ ਪੰਜ ਰਾਜਾਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਵਿਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ‘ਚ ਗਰਮੀ ਦਾ ਕਹਿਰ ਜਾਰੀ ਰਹੇਗਾ। ਬਿਹਾਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ‘ਚ ਅਗਲੇ ਚਾਰ-ਪੰਜ ਦਿਨਾਂ ਤੱਕ ਗਰਮੀ ਵਧੇਗੀ।
ਇਸ ਤੋਂ ਇਲਾਵਾ IMD ਨੇ ਪੱਛਮੀ ਹਿਮਾਲੀਅਨ ਖੇਤਰ ਅਤੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਵਿੱਚ ਤਾਜ਼ਾ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੰਗਲਵਾਰ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ‘ਚ 18 ਅਤੇ 19 ਅਪ੍ਰੈਲ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰਾਖੰਡ ਵਿੱਚ 19 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ।