ਚੰਡੀਗੜ੍ਹ| ਭਾਰੀ ਮੀਂਹ ਨੇ ਪੰਜਾਬ ਹਰਿਆਣਾ ਸਣੇ ਕਈ ਇਲਾਕਿਆਂ ਵਿਚ ਭਾਰੀ ਤਬਾਹੀ ਮਚਾ ਰੱਖੀ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਅਨੁਸਾਰ ਆਉਣ ਵਾਲੇ ਤਿੰਨ ਘੰਟੇ ਕਾਫੀ ਖਤਰਨਾਕ ਹੋ ਸਕਦੇ ਹਨ।
ਅਗਲੇ ਤਿੰਨ ਘੰਟੇ, ਮੋਹਾਲੀ, ਚੰਡੀਗੜ੍ਹ ਤੇ ਪਟਿਆਲਾ ਦੇ ਇਲਾਕਿਆਂ ਵਿਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਬਿਨ੍ਹਾਂ ਵਜ੍ਹਾ ਘਰੋਂ ਬਾਹਰ ਨਾ ਨਿਕਲਣ ਦੀਆਂ ਹਦਾਇਤਾਂ ਦਿੱਤੀਆਂ ਹਨ।