ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ, ਕਈ ਥਾਈਂ ਤੜਕੇ ਦਾ ਮੌਸਮ ਖਰਾਬ

0
1637

ਚੰਡੀਗੜ੍ਹ| ਪੰਜਾਬ ਦੇ ਮਾਲਵਾ ਅਤੇ ਦੋਆਬਾ ਦੇ ਜ਼ਿਲ੍ਹਿਆਂ ਵਿੱਚ ਰਾਤ ਤੋਂ ਬਾਰਿਸ਼ ਹੋ ਰਹੀ ਹੈ। ਇਸੇ ਵਿਚਕਾਰ ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਐਤਵਾਰ ਵੀ ਪੰਜਾਬ ਵਿੱਚ ਬਾਰਿਸ਼ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਗਲੇ ਤਿੰਨ ਘੰਟਿਆਂ ਵਿੱਚ ਭਾਰੀ ਮੀਂਹ ਦੇ ਆਸਾਰ ਹਨ ਅਤੇ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਉਥੇ ਹੀ ਕਪੂਰਥਲਾ, ਤਰਨਤਾਰਨ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਾਠਨਕੋਟ ਵਿੱਚ ਸਵੇਰ ਦੀ ਬਾਰਿਸ਼ ਹੋਈ।

ਐਤਵਾਰ ਨੂੰ ਵੀ ਬਾਰਿਸ਼ ਦੇ ਬਣੇ ਆਸਾਰ
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਐਤਵਾਰ ਨੂੰ ਵੀ 50-60 ਪ੍ਰਤੀਸ਼ਤ ਤੱਕ ਬਾਰਿਸ਼ ਦੇ ਆਸਾਰ ਹਨ। ਐਤਵਾਰ ਨੂੰ ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਬਾਰਿਸ਼ ਦੇ ਆਸਾਰ ਹਨ।