ਚੰਡੀਗੜ੍ਹ | ਪੰਜਾਬ ਦੇ ਕਈ ਇਲਾਕਿਆਂ ਵਿਚ ਸਵੇਰ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਜੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮੌਸਮ ਵਿਭਾਗ (IMD) ਨੇ ਵੀ ਕਈ ਹੋਰ ਸੂਬਿਆਂ ਵਿਚ ਮੀਂਹ ਅਤੇ ਗੜੇਮਾਰੀ ਲਈ ਅਲਰਟ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਪੱਛਮੀ ਬੰਗਾਲ ਅਤੇ ਉੱਤਰ ਪੂਰਬ ਦੇ ਰਾਜਾਂ ਵਿਚ 23 ਮਾਰਚ ਤੱਕ ਮੀਂਹ ਪੈ ਸਕਦਾ ਹੈ। ਉਤਰਾਖੰਡ ‘ਚ 21 ਮਾਰਚ ਤੱਕ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ।