ਪੰਜਾਬ ’ਚ ਅੱਜ ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਐਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ

0
629

ਚੰਡੀਗੜ੍ਹ | ਹਿਮਾਚਲ ਵਿਚ ਪਿਛਲੇ 48 ਘੰਟਿਆਂ ਤੋਂ ਬਰਫਬਾਰੀ ਅਤੇ ਹੋਰ ਖੇਤਰਾਂ ਵਿਚ ਭਾਰੀ ਮੀਂਹ ਨੇ ਠੰਡ ਨੂੰ ਵਧਾ ਦਿੱਤਾ ਹੈ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਅਤੇ ਬਰਫ਼ਬਾਰੀ ਲਈ ਯੈਲੋ ਅਲਰਟ ਦਿੱਤਾ ਹੈ। ਦੂਜੇ ਪਾਸੇ ਪੰਜਾਬ ਵਿਚ 48 ਘੰਟਿਆਂ ਵਿਚ 11 ਮਿਲੀਮੀਟਰ ਮੀਂਹ ਪਿਆ ਹੈ। ਐਤਵਾਰ ਨੂੰ ਵੀ ਵੱਧ ਤੋਂ ਵੱਧ ਤਾਪਮਾਨ ਵਿਚ 4 ਤੋਂ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ 3 ਅਪ੍ਰੈਲ ਨੂੰ ਪੰਜਾਬ ‘ਚ ਫਿਰ ਤੋਂ ਗੜੇਮਾਰੀ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਹੈ। ਇਹ ਸਾਰੇ ਮਾਲਵਾ ਖੇਤਰ ਦੇ ਜ਼ਿਲ੍ਹੇ ਹਨ। ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਮੀਂਹ ਅਤੇ ਗੜ੍ਹੇਮਾਰੀ ਵੀ ਹੋਵੇਗੀ। ਬਾਕੀ ਰਾਜ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।

ਪੰਜਾਬ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਲਈ ਖਾਸ ਤੌਰ ‘ਤੇ ਕਮਜ਼ੋਰ ਹੈ। ਪੰਜਾਬ ਵਿੱਚ ਸਾਉਣੀ ਅਤੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ 2050 ਤੱਕ ਜਲਵਾਯੂ ਤਬਦੀਲੀ ਕਾਰਨ 13 ਤੋਂ 1 ਫ਼ੀਸਦੀ ਤੱਕ ਦੀ ਕਮੀ ਆ ਸਕਦੀ ਹੈ। ਇਹ ਤੱਥ ਅੰਤਰ-ਸਰਕਾਰੀ ਪੈਨਲ ਆਨ ਕਲਾਈਮੇਟ ਚੇਂਜ (ਆਈਪੀਸੀਸੀ) ਦੀ ਸਿੰਥੇਸਿਸ ਰਿਪੋਰਟ ਵਿੱਚ ਸਾਹਮਣੇ ਆਏ ਹਨ।