ਪੰਜਾਬ-ਹਰਿਆਣਾ ਦੇ 17 ਜ਼ਿਲ੍ਹਿਆਂ ‘ਚ ਭਾਰੀ ਮੀਂਹ ਨੇ ਵਧਾਈ ਠੰਡ, ਯੈਲੋ ਅਲਰਟ ਜਾਰੀ

0
225

ਚੰਡੀਗੜ੍ਹ, 1 ਫਰਵਰੀ| ਉੱਤਰੀ ਭਾਰਤ ਵਿਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਬੀਤੀ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਜਿਸ ਨਾਲ ਸੂਬੇ ਵਿਚ ਠੰਢ ਵਧ ਗਈ ਹੈ।

ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਣੀਪਤ ‘ਚ ਬਾਰਿਸ਼ ਦਾ ਔਰੇਂਜ ਅਲਰਟ ਹੈ। ਸਿਰਸਾ ਅਤੇ ਫਤਿਹਾਬਾਦ ‘ਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂਕਿ ਬਾਕੀ ਰਾਜ ਯੈਲੋ ਅਲਰਟ ‘ਤੇ ਹੈ।