ਜਲੰਧਰ ‘ਚ ਪਿਆ ਭਾਰੀ ਮੀਂਹ, ਨਾਲ ਹੋਈ ਤੇਜ਼ ਗੜ੍ਹੇਮਾਰੀ

0
1316

ਜਲੰਧਰ, 2 ਮਾਰਚ | ਜਲੰਧਰ ਦੇ ਕਈ ਇਲਾਕਿਆਂ ‘ਚ ਪਿਆ ਭਾਰੀ ਮੀਂਹ ਨਾਲ ਗੜ੍ਹੇਮਾਰੀ ਹੋਈ। ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਪਹਿਲਾਂ ਹੀ ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਕਈ ਥਾਵਾਂ ‘ਤੇ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ‘ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਰਹੇਗਾ।