ਪੰਜਾਬ ਦੇ 9 ਜ਼ਿਲ੍ਹਿਆਂ ‘ਚ ਪੈ ਰਿਹੈ ਭਾਰੀ ਮੀਂਹ, ਹੋਰ ਬਾਰਿਸ਼ ਦਾ ਅਲਰਟ ਜਾਰੀ

0
493

ਚੰਡੀਗੜ੍ਹ | ਪੰਜਾਬ ਵਿਚ ਅੱਜ ਦਿਨ ਦੀ ਸ਼ੁਰੂਆਤ ਮੀਂਹ ਨਾਲ ਹੋਈ। ਮੌਸਮ ਵਿਭਾਗ ਨੇ ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਗਾ ਜ਼ਿਲ੍ਹਿਆਂ ਵਿਚ ਦੁਪਹਿਰ ਤੱਕ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਅੱਜ 9 ਜ਼ਿਲ੍ਹਿਆਂ ਵਿਚ ਚੰਗੀ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਤਲਵੰਡੀ ਸਾਬੋ, ਬਨਾਲਾ, ਸੰਗਰੂਰ, ਮੋਹਾਲੀ, ਮੋਗਾ, ਨਕੋਦਰ, ਕਪੂਰਥਲਾ, ਜਲੰਧਰ, ਆਨੰਦਪੁਰ ਸਾਹਿਬ, ਫਗਵਾੜਾ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਮੌਸਮ ਐਤਵਾਰ ਨੂੰ ਵੀ ਜਾਰੀ ਰਹੇਗਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ