<p><b>ਚੰਡੀਗੜ੍ਹ&comma; 23 ਦਸੰਬਰ &vert;<&sol;b>ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਸੰਗਰੂਰ&comma; ਪਟਿਆਲਾ&comma; ਫਰੀਦਕੋਟ&comma; ਪਠਾਨਕੋਟ&comma; ਬਠਿੰਡਾ&comma; ਮੁਕਤਸਰ ਸਾਹਿਬ ਸਣੇ ਕਈ ਜ਼ਿਲਿਆਂ ਵਿਚ ਬਾਰਸ਼ ਹੋ ਰਹੀ ਹੈ। ਬਾਰਸ਼ ਦਾ ਸਿਲਸਲਾ ਅਗਲੇ ਕੁਝ ਦਿਨ ਜਾਰੀ ਰਹੇ ਸਕਦਾ ਹੈ। 26 ਦਸੰਬਰ ਨੂੰ ਪੰਜਾਬ&comma; ਹਰਿਆਣਾ ਅਤੇ ਦਿੱਲੀ &OpenCurlyQuote;ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ-ਐਨਸੀਆਰ ਵਿਚ ਠੰਡ ਹੋਰ ਵੀ ਵਧੇਗੀ। ਇਸ ਦੌਰਾਨ ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ।<&sol;p>&NewLine;<p>ਮੌਸਮ ਵਿਭਾਗ ਨੇ ਕਿਹਾ ਕਿ ਦਿੱਲੀ ਐਨਸੀਆਰ ਤੋਂ ਇਲਾਵਾ ਹੋਰ ਮੈਦਾਨੀ ਰਾਜਾਂ ਪੰਜਾਬ&comma; ਹਰਿਆਣਾ&comma; ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਵਿਚ ਧੁੰਦ ਛਾਈ ਰਹੇਗੀ। ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਹੋ ਸਕਦਾ ਹੈ। 23 ਤੋਂ 26 ਦਸੰਬਰ ਦਰਮਿਆਨ ਹਲਕੀ ਤੋਂ ਦਰਮਿਆਨੀ ਧੁੰਦ ਰਹੇਗੀ। 26 ਅਤੇ 27 ਦਸੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।<&sol;p>&NewLine;<p>ਭਾਰਤੀ ਮੌਸਮ ਵਿਭਾਗ ਨੇ ਬੰਗਾਲ ਦੀ ਖਾੜੀ ਉੱਤੇ ਬਣੇ ਡੂੰਘੇ ਦਬਾਅ ਕਾਰਨ ਉੜੀਸਾ&comma; ਆਂਧਰਾ ਪ੍ਰਦੇਸ਼&comma; ਤੇਲੰਗਾਨਾ ਅਤੇ ਤਾਮਿਲਨਾਡੂ ਸਮੇਤ ਕਈ ਰਾਜਾਂ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਡ ਹੋਰ ਵਧ ਜਾਵੇਗੀ। ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿਚ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਦੇ ਨਾਲ ਸਖ਼ਤ ਠੰਡ ਦੀ ਚਿਤਾਵਨੀ ਜਾਰੀ ਕੀਤੀ ਹੈ।<&sol;p>&NewLine;<p>ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿਚ ਘੱਟੋ-ਘੱਟ ਤਾਪਮਾਨ ਵਿਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ&comma; ਜਿਸ ਤੋਂ ਬਾਅਦ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਅਗਲੇ 4-5 ਦਿਨਾਂ ਦੌਰਾਨ ਪੱਛਮੀ ਅਤੇ ਪੂਰਬੀ ਭਾਰਤ &lpar;ਗੁਜਰਾਤ ਰਾਜ ਨੂੰ ਛੱਡ ਕੇ&rpar; ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਤਬਦੀਲੀ ਹੋਣ ਦੀ ਸੰਭਾਵਨਾ ਨਹੀਂ ਹੈ।<&sol;p>&NewLine;<p>ਮੌਸਮ ਵਿਭਾਗ ਨੇ ਕਿਹਾ ਕਿ 23 ਤੋਂ 25 ਦਸੰਬਰ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ&comma; ਲੱਦਾਖ ਦੇ ਵੱਖ-ਵੱਖ ਇਲਾਕਿਆਂ &OpenCurlyQuote;ਚ 23 ਤੋਂ 26 ਦਸੰਬਰ ਅਤੇ ਪੰਜਾਬ ਅਤੇ ਰਾਜਸਥਾਨ &OpenCurlyQuote;ਚ 22 ਤੋਂ 27 ਦਸੰਬਰ ਨੂੰ ਸ਼ੀਤ ਲਹਿਰ ਦੀ ਸੰਭਾਵਨਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;