ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੰਗਲਵਾਰ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ

0
8982

ਜਲੰਧਰ ‘ਚ ਅੱਜ ਰਾਤ ਤੇ ਮੰਗਲਵਾਰ ਨੂੰ ਪੈ ਸਕਦੀ ਹੈ ਭਾਰੀ ਬਾਰਿਸ਼

ਚੰਡੀਗੜ੍ਹ.  ਪੰਜਾਬ ਦੇ ਕੁੱਝ ਜਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਨਾਲ ਮੌਸਮ ਸੁਹਾਵਨਾ ਬਣਿਆ ਹੋਇਆ ਹੈ। ਇਸਦੇ ਨਾਲ ਹੀ ਕਈ ਜਿਲ੍ਹਿਆਂ ਵਿਚ ਤੇਜ ਧੁੱਪ ਨਾਲ ਮੌਸਮ ਗਰਮੀ ਅਤੇ ਹੁੰਮਸ ਨਾਲ ਲੋਕ ਪਰੇਸ਼ਾਨ ਹਨ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸ਼ਰਮਾ ਦਾ ਕਹਿਣਾ ਹੈ ਕਿ ਮਾਨਸੂਨ ਐਕਟਿਵ ਹੈ। ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਿਕ ਆਉਣ ਵਾਲੇ ਘੰਟਿਆ ਵਿੱਚ ਮੌਸਮ ਸੁਹਾਵਣਾ ਹੋ ਜਾਵੇਗਾ। ਜਲੰਧਰ ਜਿਲ੍ਹੇ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸਿਅਸ ਰਿਹਾ। ਸੋਮਵਾਰ ਨੂੰ ਜਲੰਧਰ ਵਿਚ ਬੱਦਲ ਛਾਏ ਰਹਿਣ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਫਿਰ ਤੇਜ ਬਾਰਿਸ਼ ਦੀ ਸੰਭਾਵਨਾ ਹੈ।