ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ

0
364

ਜਲੰਧਰ | ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਸਵੇਰੇ ਹੀ ਬੱਦਲ ਛਾਏ ਮਿਲੇ। ਮੌਸਮ ਵਿਭਾਗ ਅਨੁਸਾਰ ਕਈ ਸ਼ਹਿਰਾਂ ‘ਚ ਤੇਜ਼ ਬਾਰਿਸ਼ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਨਾਲ ਹੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵੀਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ‘ਚ ਭਾਰੀ ਮੀਂਹ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਪੂਰਬੀ ਮਾਲਵੇ ਦੇ ਬਰਨਾਲਾ ਨੂੰ ਛੱਡ ਕੇ ਬਾਕੀ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਚੰਗੇ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਵੀਰਵਾਰ ਨੂੰ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਮੌਸਮ ਦਾ ਕਿਹੋ ਜਿਹਾ ਰਹੇਗਾ?

ਅੰਮ੍ਰਿਤਸਰ ਦਾ ਮੌਸਮ

ਅੰਮ੍ਰਿਤਸਰ ‘ਚ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਬੱਦਲਵਾਈ ਰਹੇਗਾ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈ ਸਕਦਾ ਹੈ। ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖਸ਼’ ਸ਼੍ਰੇਣੀ ਵਿੱਚ 70 ਦਰਜ ਕੀਤਾ ਗਿਆ ਹੈ।

ਜਲੰਧਰ ਦਾ ਮੌਸਮ

ਜਲੰਧਰ ‘ਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੋਂ ਦਾ ਮੌਸਮ ਅੰਮ੍ਰਿਤਸਰ ਵਰਗਾ ਹੀ ਰਹੇਗਾ। ਜਦੋਂ ਕਿ ਏਅਰ ਕੁਆਲਿਟੀ ਇੰਡੈਕਸ 64 ਹੈ, ਜੋ ‘ਤਸੱਲੀਬਖਸ਼’ ਸ਼੍ਰੇਣੀ ‘ਚ ਆਉਂਦਾ ਹੈ।