ਚੰਡੀਗੜ੍ਹ | ਪੰਜਾਬ ‘ਚ ਮਾਨਸੂਨ ਸਰਗਰਮ ਹੈ ਤੇ ਮੌਸਮ ਵਿਭਾਗ ਅਨੁਸਾਰ 8 ਤੋਂ 10 ਜੁਲਾਈ ਤੱਕ ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਨੇ ਅਜਿਹੇ ਸੂਬਿਆਂ ਬਾਰੇ ਜਾਣਕਾਰੀ ਦਿੱਤੀ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਅਤੇ ਕੁਝ ਥਾਵਾਂ ‘ਤੇ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
9 ਅਤੇ 10 ਜੁਲਾਈ ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 8 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਨਵਾਂਸ਼ਹਿਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ‘ਚ ਚੰਗੀ ਬਾਰਿਸ਼ ਪੈਣ ਦੀ ਸੰਭਾਵਨਾ ਹੈ।