ਸੁਲਤਾਨਪੁਰ ਲੋਧੀ, 23 ਨਵੰਬਰ | ਸੁਲਤਾਨਪੁਰ ਲੋਧੀ ‘ਚ ਭਾਰੀ ਤਣਾਅ ਬਰਕਰਾਰ ਹੈ। ਪੁਲਿਸ ਨੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਦਾ ਇਲਾਕਾ ਸੀਲ ਕੀਤਾ ਹੈ। ਦੱਸ ਦਈਏ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਿਹਾ ਵਿਵਾਦ ਇੰਨਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਜਾਣਕਾਰੀ ਅਨੁਸਾਰ ਹੁਣ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠਭੇੜ ਹੋਈ, ਜਿਸ ਵਿਚ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਝੜਪ ‘ਚ ਪੁਲਿਸ ਦੇ 5 ਮੁਲਾਜ਼ਮ ਜ਼ਖਮੀ ਵੀ ਹੋਏ।
ਵੇਖੋ ਵੀਡੀਓ
https://www.facebook.com/punjabibulletinworld/videos/1073945440716722
ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ, ਜਿਸ ਕਾਰਨ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ। ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਪੁਲਿਸ ਇਥੇ ਕੁਝ ਨਿਹੰਗਾਂ ਦੀ ਗ੍ਰਿਫ਼ਤਾਰੀ ਲਈ ਗਈ ਸੀ।
ਦੱਸ ਦਈਏ ਕਿ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ।
ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਓਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ 5 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।
ਇਸ ਝੜਪ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ, ਐਸਪੀ-ਹੈਡਕੁਆਰਟਰ ਤੇਜਵੀਰ ਸਿੰਘ ਹੁੰਦਲ, ਡੀਐਸਪੀ ਬਬਨਦੀਪ ਸਿੰਘ ਅਤੇ ਕਰੀਬ 200 ਪੁਲਿਸ ਮੁਲਾਜ਼ਮ ਉਥੇ ਪਹੁੰਚ ਗਏ ਅਤੇ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਹੋ ਗਿਆ। ਉਦੋਂ ਤੋਂ ਹੀ ਪ੍ਰਸ਼ਾਸਨ ਸਥਿਤੀ ‘ਤੇ ਕਾਬੂ ਪਾਉਣ ਲਈ ਵਿਵਾਦ ਨੂੰ ਸੁਲਝਾਉਣ ‘ਚ ਲੱਗਾ ਹੋਇਆ ਸੀ।