ਚੰਡੀਗੜ੍ਹ | ਪੰਜਾਬ ਵਿਚ ਇਕ ਵਾਰ ਫਿਰ ਖਾਲਿਸਤਾਨੀ ਲਹਿਰ ਚੱਲਣ ਦੀ ਸੰਭਾਵਨਾ ਬਣ ਗਈ ਹੈ। ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਖਾਲਿਸਤਾਨ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਹੈ।ਦੱਸਿਆ ਜਾ ਰਿਹਾ ਹੈ ਕਿ ਪ੍ਰੋਗਰਾਮਾਂ ਦੇ ਨਾਂ ‘ਤੇ ਨੌਜਵਾਨਾਂ ਨੂੰ ਭੜਕਾਇਆ ਜਾਵੇਗਾ ਅਤੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾਵੇਗਾ। ਖਾਲਿਸਤਾਨੀ ਪੱਖੀ ਅੱਤਵਾਦੀ ਸਮੂਹ ਪੰਜਾਬ ਦੇ ਗੈਂਗਸਟਰਾਂ ਦੀ ਵਰਤੋਂ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨਗੇ।


ਰਾਧਾ ਸੁਆਮੀ ਸਤਿਸੰਗ ਬਿਆਸ ਸਬੰਧੀ ਅੰਮ੍ਰਿਤਪਾਲ ਦੇ ਬਿਆਨਾਂ ਨੂੰ ਸੁਰੱਖਿਆ ਏਜੰਸੀਆਂ ਬਹੁਤ ਗੰਭੀਰਤਾ ਨਾਲ ਲੈ ਰਹੀਆਂ ਹਨ। ਅੰਮ੍ਰਿਤਪਾਲ ਦਾ ਇਕ ਹੋਰ ਬਿਆਨ ਜਿਸ ਵਿਚ ਉਸ ਨੇ ਕਿਹਾ ਹੈ ਕਿ ਹੁਣ ਇਨਕਲਾਬ ਜ਼ਿੰਦਾਬਾਦ ਨਹੀਂ ਬੋਲਿਆ ਜਾਵੇਗਾ। ਪੰਜਾਬ ਵਿਚ ਖਾਲਸਾ ਜੈਕਾਰਾ ਹੋਵੇਗਾ।

ਅਲਰਟ ‘ਚ ਸਭ ਤੋਂ ਅਹਿਮ ਗੱਲ ਨੌਜਵਾਨਾਂ ਨੂੰ ਭੜਕਾਉਣ ਦੀ ਕਹੀ ਗਈ ਹੈ। ਜਿਹੜੇ ਪੁਰਾਣੇ ਖਾਲਿਸਤਾਨੀ ਅੱਤਵਾਦੀ ਵੱਖ-ਵੱਖ ਏਜੰਸੀਆਂ ਜਾਂ ਪੁਲਿਸ ਐਕਸ਼ਨ ਵਿਚ ਮਾਰੇ ਗਏ ਹਨ, ਹੁਣ ਉਨ੍ਹਾਂ ਦੇ ਸ਼ਹੀਦੀ ਸਮਾਗਮ ਵਧਣਗੇ ਤਾਂ ਆਉਣ ਵਾਲੇ ਸਮੇਂ ਵਿਚ ਗਰਮ ਖਿਆਲੀ ਧੜੇ ਪੰਜਾਬ ਅਤੇ ਉਨ੍ਹਾਂ ਸ਼ਹੀਦਾਂ ਦੇ ਨਾਂਅ ‘ਤੇ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਭਾਰਤ ਵਿਰੋਧੀ ਮੁਹਿੰਮ ਛੇੜਨਗੇ।

ਡੇਰਾ ਸੱਚਾ ਸੌਦਾ ਦੇ ਕੁਝ ਖਾਸ ਪੈਰੋਕਾਰਾਂ ਦਾ ਅਦਾਲਤ ਵਿਚ ਪੇਸ਼ੀ ਅਤੇ ਹਸਪਤਾਲ ਵਿਚ ਮੈਡੀਕਲ ਜਾਂਚ ਦੌਰਾਨ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਵਿਦੇਸ਼ਾਂ ‘ਚ ਬੈਠੇ ਅੱਤਵਾਦੀ, ਗੈਂਗਸਟਰਾਂ ਦੀ ਹਰਕਤ ‘ਤੇ ਖਾਸ ਨਜ਼ਰ ਰੱਖਣ ਲਈ ਕਿਹਾ ਗਿਆ ਹੈ ਕਿਉਂਕਿ ਪੰਜਾਬ ‘ਚ ਜਿਸ ਤਰ੍ਹਾਂ ਪੁਲਿਸ ਸੁਰੱਖਿਆ ਦੇ ਹੁੰਦੇ ਹੋਏ ਲਗਾਤਾਰ ਕਤਲ ਹੋ ਰਹੇ ਹਨ, ਇਸ ਪਿੱਛੇ ਦਿਮਾਗ ਵਿਦੇਸ਼ ਬੈਠੇ ਅੱਤਵਾਦੀਆਂ ਦਾ ਹੈ।