ਪੰਜਾਬ ‘ਚ ਹਾਈ ਅਲਰਟ ਜਾਰੀ, ਇਸ ਜ਼ਿਲ੍ਹੇ ਦੇ ਸਕੂਲ ਕੀਤੇ ਬੰਦ

0
1463

ਪਠਾਨਕੋਟ| ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਛਾਉਣੀ ‘ਚ ਜ਼ਿਆਦਾਤਰ ਸਕੂਲ ਬੰਦ ਕਰ ਦਿੱਤੇ ਗਏ ਹਨ। ਦਰਅਸਲ, ਫੌਜ ਨੇ 3 ਸ਼ੱਕੀ ਵਿਅਕਤੀ ਦੇਖੇ ਹਨ, ਜਿਸ ਤੋਂ ਬਾਅਦ ਪਠਾਨਕੋਟ ਕੈਂਟ ਦੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ 29-30 ਅਪ੍ਰੈਲ ਨੂੰ ਪਠਾਨਕੋਟ ਦੇ ਸਰਹੱਦੀ ਇਲਾਕੇ ‘ਚ 2-3 ਸ਼ੱਕੀ ਵਿਅਕਤੀ ਦੇਖੇ ਗਏ ਸਨ, ਜਿਸ ਤੋਂ ਬਾਅਦ ਫੌਜ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਕੁਝ ਵੀ ਹਾਸਲ ਨਹੀਂ ਹੋਇਆ, ਪਰ ਅੱਜ ਕੈਂਟ ਇਲਾਕੇ ਦੇ ਜ਼ਿਆਦਾਤਰ ਸਕੂਲਾਂ ਨੂੰ ਫੌਜ ਨੇ ਬੰਦ ਕਰ ਦਿੱਤਾ ਹੈ। ਫਿਲਹਾਲ ਪਠਾਨਕੋਟ ‘ਚ ਫੌਜ ਵੱਲੋਂ ਹਾਈ ਅਲਰਟ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।