ਹਾਈਕੋਰਟ ਨੇ ਜੱਜਾਂ ਦੀ ਸਕਿਓਰਿਟੀ ਰੀਵਿਊ ਕਰਨ ਦੇ ਦਿੱਤੇ ਹੁਕਮ, ਸ੍ਰੀ ਦਰਬਾਰ ਸਾਹਿਬ ਵਪਾਰੀ ਘਟਨਾ ‘ਤੇ ਲਿਆ ਨੋਟਿਸ

0
230

 ਚੰਡੀਗੜ੍ਹ, 25 ਸਤੰਬਰ | ਹਰਿਮੰਦਰ ਸਾਹਿਬ ਮੱਥਾ ਟੇਕਣ ਗਏ ਜੱਜ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਦੀ ਪਿਸਤੌਲ ਖੋਹ ਕੇ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨੋਟਿਸ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ (ਬੁੱਧਵਾਰ) ਹੋਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਵਿਚ ਪੇਸ਼ ਹੋਏ।

ਇਸ ਦੌਰਾਨ ਅਦਾਲਤ ਨੇ ਕਿਹਾ ਕਿ ਇਹ ਸੁਰੱਖਿਆ ਵਿਚ ਕੁਤਾਹੀ ਦਾ ਸਿੱਧਾ ਮਾਮਲਾ ਹੈ, ਜੋ ਕਿ ਇੱਕ ਗੰਭੀਰ ਵਿਸ਼ਾ ਹੈ। ਇਸ ਮਾਮਲੇ ਵਿਚ ਪੰਜਾਬ ਪੁਲਿਸ ਦੀ ਜਾਂਚ ਕਿੱਥੋਂ ਤੱਕ ਪਹੁੰਚੀ ਹੈ? ਅਦਾਲਤ ਨੇ ਪੁਲੀਸ ਤੋਂ ਰਿਪੋਰਟ ਤਲਬ ਕਰ ਲਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਵੀ ਇਸ ਦੌਰਾਨ ਮੌਜੂਦ ਸਨ।

ਅਦਾਲਤ ਨੇ ਕਿਹਾ ਕਿ ਜਦੋਂ ਉਹ ਸਵੇਰੇ ਸੈਰ ਕਰਨ ਜਾਂਦੇ ਹਨ ਤਾਂ ਪੁਲਿਸ ਦੀ ਗਸ਼ਤ ਵੀ ਨਜ਼ਰ ਨਹੀਂ ਆਉਂਦੀ। ਜੱਜਾਂ ਦੀ ਸੁਰੱਖਿਆ ਵਧਾਈ ਜਾਵੇ। ਅਦਾਲਤ ਨੇ ਚੰਡੀਗੜ੍ਹ ਪੁਲਿਸ ਨੂੰ ਜੱਜਾਂ ਦੀ ਸੁਰੱਖਿਆ ਦੀ ਸਮੀਖਿਆ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ ਨੂੰ ਤੈਅ ਕੀਤੀ ਗਈ ਹੈ।

ਇਸ ਤਰ੍ਹਾਂ ਮਾਮਲਾ ਵਾਪਰਿਆ

ਜਸਟਿਸ ਐਨਐਸ ਸ਼ੇਖਾਵਤ ਐਤਵਾਰ ਨੂੰ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਮੌਜੂਦ ਲੋਕ ਉਥੇ ਮੌਜੂਦ ਸਨ। ਏਐਸਆਈ ਅਸ਼ਵਨੀ ਐਸਕਾਰਟ ਗੱਡੀ ਦੇ ਨਾਲ ਮੌਜੂਦ ਸਨ। ਇਸ ਦੌਰਾਨ ਅਚਾਨਕ ਇੱਕ ਵਿਅਕਤੀ ਆਇਆ ਅਤੇ ਏਐਸਆਈ ਦੀ ਪਿਸਤੌਲ ਖੋਹ ਲਈ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਉਸ ਨੇ ਖ਼ੁਦ ਨੂੰ ਗੋਲੀ ਮਾਰ ਲਈ। ਜੱਜ ਨੂੰ ਸੁਰੱਖਿਆ ਕਰਮੀਆਂ ਨੇ ਤੁਰੰਤ ਘੇਰ ਲਿਆ। ਇਹ ਮਾਮਲਾ ਮੀਡੀਆ ਵਿਚ ਆਉਂਦੇ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖੁਦ ਨੋਟਿਸ ਲਿਆ ਹੈ।