ਚੰਡੀਗੜ੍ਹ/ਜਲੰਧਰ | ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੇ ਉਨ੍ਹਾਂ ਨੂੰ ਇਕ ਹਫਤੇ ਦੇ ਅੰਦਰ ਪੁਲਿਸ ਇਨਵੈਸਟੀਗੇਸ਼ਨ ਜੁਆਇਨ ਕਰਨ ਲਈ ਕਿਹਾ ਹੈ। ਅਗਾਊਂ ਜ਼ਮਾਨਤ ਮਿਲਣ ਨਾਲ ਗੁਰਦਾਸ ਮਾਨ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਨ੍ਹਾਂ ‘ਤੇ ਸੰਗੀਨ ਕੇਸ ‘ਚ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ।
ਦੱਸ ਦੇਈਏ ਕਿ ਗੁਰਦਾਸ ਮਾਨ ਦੇ ਖਿਲਾਫ ਥਾਣਾ ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਹੈ। ਉਨ੍ਹਾਂ ਨੇ ਨਕੋਦਰ ਦੇ ਡੇਰਾ ਮੁਰਾਦ ਸ਼ਾਹ ਵਿਖੇ ਮੇਲੇ ਦੌਰਾਨ ਡੇਰੇ ਦੇ ਗੱਦੀਨਸ਼ੀਨ ਸਾਈਂ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਇਸ ਤੋਂ ਬਾਅਦ ਸਿੱਖ ਸੰਗਠਨਾਂ ਨੇ ਉਨ੍ਹਾਂ ਖਿਲਾਫ ਕੇਸ ਦਰਜ ਕਰਵਾਇਆ ਸੀ।
ਜਲੰਧਰ ਦੀ ਸੈਸ਼ਨ ਕੋਰਟ ‘ਚ ਗੁਰਦਾਸ ਮਾਨ ਦੀ ਅਗਾਊਂ ਜ਼ਮਾਨਤ ਖਾਰਜ ਕਰ ਦਿੱਤੀ ਗਈ ਸੀ। ਕੋਰਟ ਨੇ ਕਿਹਾ ਸੀ ਕਿ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਸੈਸ਼ਨ ਕੋਰਟ ਨੇ ਕਿਹਾ ਕਿ ਉਨ੍ਹਾਂ ਦੀ ਟਿੱਪਣੀ ਨਾਲ ਸਿੱਖਾਂ ‘ਚ ਨਾਰਾਜ਼ਗੀ ਹੋਰ ਵੱਧ ਸਕਦੀ ਹੈ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)