<p>ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ &OpenCurlyQuote;ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ &OpenCurlyQuote;ਤੇ ਮਜ਼ਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ &OpenCurlyQuote;ਤੇ ਬੀਮਾਰ ਨਵਜਾਤ ਸ਼ਿਸ਼ੂਆਂ ਦੇ ਇਲਾਜ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰਥਿਕ ਬੋਝ ਦੇ ਆਸਾਨ ਬਣਾ ਰਹੀ ਹੈ।<&sol;p>&NewLine;<p>ਭਾਰਤ ਦੇ ਰਾਸ਼ਟਰੀ ਪਰਿਵਾਰ ਸਿਹਤ ਸਰਵੇਖਣ &lpar;ਨੇਸ਼ਨਲ ਫੈਮਿਲੀ ਹੈਲਥ ਸਰਵੇ-5&rpar; &OpenCurlyQuote;ਤੇ ਆਧਾਰਿਤ ਇੱਕ ਮਹੱਤਵਪੂਰਨ ਅਧਿਐਨ ਅਨੁਸਾਰ&comma; ਦੇਸ਼ ਵਿੱਚ ਲਗਭਗ ਹਰ ਦੋ ਵਿੱਚੋਂ ਇੱਕ ਗਰਭਾਵਸਥਾ ਹਾਈ-ਰਿਸਕ ਸ਼੍ਰੇਣੀ ਵਿੱਚ ਆਉਂਦੀ ਹੈ। ਕਾਰਕ ਜਿਵੇਂ ਕਿ ਸਿੱਖਿਆ ਦੀ ਘਾਟ&comma; ਗਰੀਬੀ&comma; ਦੋ ਗਰਭਾਂ ਦੇ ਵਿਚਕਾਰ ਘੱਟ ਅੰਤਰਾਲ&comma; ਪਿਛਲੀਆਂ ਪ੍ਰਸਵ ਜਟਿਲਤਾਵਾਂ ਅਤੇ ਪਹਿਲਾਂ ਹੋਈਆਂ ਸਿਜੇਰੀਅਨ ਡਿਲਿਵਰੀਆਂ ਮਾਂ ਅਤੇ ਬੱਚੇ ਦੋਵਾਂ ਲਈ ਜੋਖਮ ਪੈਦਾ ਕਰਦੀਆਂ ਹਨ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਸਮਾਜਿਕ ਅਤੇ ਆਰਥਿਕ ਤੌਰ &OpenCurlyQuote;ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਸਭ ਤੋਂ ਵੱਧ ਜੋਖਮ ਦਾ ਸਾਹਮਣਾ ਕਰਦੀਆਂ ਹਨ&comma; ਜਿਸ ਨਾਲ ਮਾਤਰਤਵ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਸਪੱਸ਼ਟ ਹੁੰਦੀ ਹੈ।<&sol;p>&NewLine;<p>ਸਿਹਤ-ਕਾਰਡ ਉਨ੍ਹਾਂ ਮਹਿਲਾਵਾਂ ਲਈ ਇੱਕ ਮਹੱਤਵਪੂਰਨ ਸਹਾਰਾ ਬਣ ਕੇ ਉੱਭਰਿਆ ਹੈ&comma; ਜਿੰਨ੍ਹਾਂ ਨੂੰ ਪ੍ਰਸਵ ਦੌਰਾਨ ਲੰਬੇ ਸਮੇਂ ਤੱਕ ਦਰਦ&comma; ਸਿਹਤ ਸਮੱਸਿਆਵਾਂ&comma; ਭ੍ਰੂਣ ਦੀ ਅਸਵਸਥ ਸਥਿਤੀ ਜਾਂ ਪਹਿਲਾਂ ਹੋਈ ਸਿਜੇਰੀਅਨ ਡਿਲਿਵਰੀ ਕਾਰਨ ਆਪਰੇਸ਼ਨ ਸੰਬੰਧੀ ਇਲਾਜ ਦੀ ਲੋੜ ਪੈਂਦੀ ਹੈ। ਰਾਜ ਸਿਹਤ ਏਜੰਸੀ ਤੋਂ ਪ੍ਰਾਪਤ ਅਧਿਕਾਰਕ ਅੰਕੜਿਆਂ ਅਨੁਸਾਰ 25 ਮਈ&comma; 2026 ਤੱਕ ਯੋਜਨਾ ਦੇ ਤਹਿਤ ਮਾਤਰਤਵ ਅਤੇ ਨਵਜਾਤ ਸੰਭਾਲ ਦੇ ਕੁੱਲ 7&comma;300 ਮਾਮਲਿਆਂ ਵਿੱਚ ਇਲਾਜ ਪ੍ਰਦਾਨ ਕੀਤਾ ਗਿਆ&comma; ਜਿਸ &OpenCurlyQuote;ਤੇ ਲਗਭਗ ₹7&period;04 ਕਰੋੜ ਦਾ ਖ਼ਰਚ ਹੋਇਆ। ਇਨ੍ਹਾਂ ਵਿੱਚ 5&comma;300 ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਸ਼ਾਮਲ ਹਨ&comma; ਜਿਨ੍ਹਾਂ &OpenCurlyQuote;ਤੇ ₹6&period;37 ਕਰੋੜ ਖ਼ਰਚ ਕੀਤੇ ਗਏ। ਇਹ ਅੰਕੜੇ ਪੰਜਾਬ ਵਿੱਚ ਉੱਚ ਜੋਖਮ ਵਾਲੀ ਗਰਭਾਵਸਥਾ ਅਤੇ ਐਮਰਜੈਂਸੀ ਪ੍ਰਸੂਤੀ ਸੇਵਾਵਾਂ ਵਿੱਚ ਯੋਜਨਾ ਦੀ ਵਧਦੀ ਭੂਮਿਕਾ ਨੂੰ ਦਰਸਾਉਂਦੇ ਹਨ।<&sol;p>&NewLine;<p>ਪਟਿਆਲਾ ਦੀ 28 ਸਾਲਾ ਲਾਭਪਾਤਰੀ ਦੀਪਿਕਾ&comma; ਜਿਸਨੂੰ ਗਰਭਾਵਸਥਾ ਦੌਰਾਨ ਅਨੀਮੀਆ ਸਮੇਤ ਕਈ ਜਟਿਲਤਾਵਾਂ ਦਾ ਸਾਹਮਣਾ ਕਰਨਾ ਪਿਆ&comma; ਨੇ ਆਪਣਾ ਵਿਅਕਤੀਗਤ ਅਨੁਭਵ ਸਾਂਝਾ ਕਰਦਿਆਂ ਦੱਸਿਆ ਕਿ ਉਸ ਦਾ ਸਿਜੇਰੀਅਨ ਆਪਰੇਸ਼ਨ ਸਿਹਤ-ਕਾਰਡ ਦੇ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਹੋਇਆ। ਉਸਦੇ ਪਤੀ ਮਨੋਜ ਨੇ ਕਿਹਾ ਕਿ ਪੂਰਾ ਇਲਾਜ ਬਿਨਾਂ ਕਿਸੇ ਆਰਥਿਕ ਬੋਝ ਦੇ ਸੁਚਾਰੂ ਤਰੀਕੇ ਨਾਲ ਹੋਇਆ&comma; ਜੋ ਉਨ੍ਹਾਂ ਲਈ ਰਾਹਤ ਦੀ ਗੱਲ ਹੈ।<&sol;p>&NewLine;<p>ਇਸੇ ਤਰ੍ਹਾਂ 31 ਸਾਲਾ ਦੀਕਸ਼ਾ ਸੋਨਕਰ ਨੇ ਆਪਣੇ ਤੀਜੇ ਬੱਚੇ ਦੇ ਜਨਮ ਦੌਰਾਨ &&num;8216&semi;ਪੰਜਾਬ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼&&num;8217&semi; ਮੈਡੀਕਲ ਕਾਲਜ ਹਸਪਤਾਲ ਵਿੱਚ ਸਮੇਂ ਸਿਰ ਮਾਤਰਤਵ ਅਤੇ ਨਵਜਾਤ ਸੰਭਾਲ ਪ੍ਰਾਪਤ ਕੀਤੀ&comma; ਜੋ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਰਿਹਾ। ਉਸ ਦੇ ਪਤੀ ਵਿਕਾਸ ਸੋਨਕਰ ਨੇ ਕਿਹਾ&comma; &OpenCurlyDoubleQuote;ਸਾਡੇ ਪਹਿਲਾਂ ਹੀ ਦੋ ਧੀਆਂ ਹਨ ਅਤੇ ਅਸੀਂ ਚਿੰਤਤ ਸੀ ਕਿ ਤੀਜੀ ਡਿਲਿਵਰੀ ਵਿੱਚ ਕੋਈ ਜਟਿਲਤਾ ਨਾ ਆ ਜਾਵੇ।”<&sol;p>&NewLine;<p>ਵਿਕਾਸ ਸੋਨਕਰ ਨੇ ਅੱਗੇ ਕਿਹਾ ਕਿ ਜਦੋਂ ਵੀ ਘਰ ਵਿੱਚ ਕੋਈ ਹਸਪਤਾਲ ਜਾਣ ਦੀ ਸਥਿਤੀ ਬਣਦੀ ਹੈ ਤਾਂ ਆਰਥਿਕ ਤਣਾਅ ਵਧ ਜਾਂਦਾ ਹੈ।ਵਿਕਾਸ ਜੋ ਕਿ ਇੱਕ ਦਿਹਾੜੀਦਾਰ ਹਨ&comma;ਦੱਸਦੇ ਹਨ ਕਿ ਐਸੇ ਸਮੇਂ ਵਿੱਚ ਸਾਨੂੰ ਵਿਆਜ &OpenCurlyQuote;ਤੇ ਪੈਸੇ ਉਧਾਰ ਲੈਣੇ ਪੈਂਦੇ ਹਨ&comma; ਜੋ ਇਸ ਕਠੋਰ ਹਕੀਕਤ ਨੂੰ ਦਰਸਾਉਂਦਾ ਹੈ ਕਿ ਸਿਹਤ ਸੇਵਾਵਾਂ ਦਾ ਖ਼ਰਚ ਚੁਕਾਉਣ ਲਈ ਘੱਟ ਆਮਦਨ ਵਰਗ ਦੇ ਮਜ਼ਦੂਰਾਂ ਨੂੰ ਕਿਸ ਤਰ੍ਹਾਂ ਸੰਘਰਸ਼ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ&comma;&&num;8221&semi;ਪਰ ਸਿਹਤ-ਕਾਰਡ ਨੇ ਇਸ ਵਾਰ ਵੱਡੀ ਰਾਹਤ ਦਿੱਤੀ।&&num;8221&semi;<&sol;p>&NewLine;<p>ਮਾਤਰਤਵ ਸੇਵਾਵਾਂ ਦੇ ਨਾਲ ਇਹ ਯੋਜਨਾ ਗੰਭੀਰ ਤੌਰ &OpenCurlyQuote;ਤੇ ਬੀਮਾਰ ਅਤੇ ਸਮੇਂ ਤੋਂ ਪਹਿਲਾਂ ਜਨਮੇ ਨਵਜਾਤ ਸ਼ਿਸ਼ੂਆਂ ਲਈ ਵਿਸ਼ੇਸ਼ ਇਲਾਜ ਸਹਾਇਤਾ ਵੀ ਪ੍ਰਦਾਨ ਕਰ ਰਹੀ ਹੈ।<&sol;p>&NewLine;<p>ਰਾਜ ਸਿਹਤ ਏਜੰਸੀ&comma; ਪੰਜਾਬ ਦੇ ਅਧਿਕਾਰਕ ਅੰਕੜਿਆਂ ਅਨੁਸਾਰ&comma; ਯੋਜਨਾ ਤਹਿਤ ਵੱਖ-ਵੱਖ ਪੈਕੇਜਾਂ ਵਿੱਚ ਕੁੱਲ 2&comma;094 ਨਵਜਾਤ ਸ਼ਿਸ਼ੂਆਂ ਦਾ ਇਲਾਜ ਕੀਤਾ ਗਿਆ। ਬੇਸਿਕ ਨਿਓਨੇਟਲ ਕੇਅਰ&comma; ਜੋ ਉਨ੍ਹਾਂ ਸ਼ਿਸ਼ੂਆਂ ਨੂੰ ਸਹਾਇਤਾ ਪ੍ਰਦਾਨ ਕਰਦੀ ਹੈ ਜਿੰਨ੍ਹਾਂ ਦਾ ਇਲਾਜ ਉਨ੍ਹਾਂ ਦੀਆਂ ਮਾਤਾਵਾਂ ਦੇ ਨਾਲ-ਨਾਲ ਕੀਤਾ ਜਾਂਦਾ ਹੈ&comma; ਦੇ ਅਧੀਨ 881 ਨਵਜਾਤਾਂ ਦਾ ਇਲਾਜ ਕੀਤਾ ਗਿਆ&comma; ਜਿਸ &OpenCurlyQuote;ਤੇ ₹5&period;82 ਲੱਖ ਖ਼ਰਚ ਹੋਏ।<&sol;p>&NewLine;<p>ਇਸੇ ਤਰ੍ਹਾਂ&comma; ਅਲਪ ਅਵਧੀ ਦੇ ਇੰਟੈਂਸਿਵ ਕੇਅਰ ਯੂਨਿਟ &lpar;ICU&rpar; ਇਲਾਜ ਦੀ ਲੋੜ ਵਾਲੇ 777 ਨਵਜਾਤਾਂ ਨੂੰ ਸਪੈਸ਼ਲ ਨਿਓਨੇਟਲ ਕੇਅਰ ਪੈਕੇਜ ਤਹਿਤ ਲਾਭ ਮਿਲਿਆ&comma; ਜਿਸ &OpenCurlyQuote;ਤੇ ₹28&period;27 ਲੱਖ ਦਾ ਖ਼ਰਚ ਹੋਇਆ। ਇੰਟੈਂਸਿਵ ਨਿਓਨੇਟਲ ਕੇਅਰ ਪੈਕੇਜ ਦੇ ਅਧੀਨ 207 ਨਵਜਾਤਾਂ ਨੂੰ ਕੰਟੀਨਿਊਅਸ ਪੌਜ਼ਿਟਿਵ ਏਅਰਵੇ ਪ੍ਰੈਸ਼ਰ &lpar;CPAP&rpar; ਸਹਾਇਤਾ&comma; 24 ਘੰਟਿਆਂ ਤੋਂ ਘੱਟ ਵੈਂਟੀਲੇਸ਼ਨ ਅਤੇ ਨਵਜਾਤ ਸੰਕਰਮਣ ਵਰਗੀਆਂ ਗੰਭੀਰ ਸਥਿਤੀਆਂ ਦੇ ਇਲਾਜ ਲਈ ਸਹਾਇਤਾ ਦਿੱਤੀ ਗਈ&comma; ਜਿਸ &OpenCurlyQuote;ਤੇ ₹15&period;65 ਲੱਖ ਦਾ ਖ਼ਰਚ ਕੀਤਾ ਗਿਆ।<&sol;p>&NewLine;<p>ਅਧਿਕਾਰਕ ਅੰਕੜਿਆਂ ਅਨੁਸਾਰ&comma; 1&comma;200 ਤੋਂ 1&comma;499 ਗ੍ਰਾਮ ਵਜ਼ਨ ਵਾਲੇ ਜਾਂ ਲੰਬੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ 116 ਬਹੁਤ ਹੀ ਸੰਵੇਦਨਸ਼ੀਲ ਨਵਜਾਤਾਂ ਨੂੰ ਐਡਵਾਂਸਡ ਨਿਓਨੇਟਲ ਕੇਅਰ ਪ੍ਰਦਾਨ ਕੀਤੀ ਗਈ&comma; ਜਿਸ &OpenCurlyQuote;ਤੇ ₹9&period;30 ਲੱਖ ਖ਼ਰਚ ਹੋਏ।<&sol;p>&NewLine;<p>ਇਸ ਤੋਂ ਇਲਾਵਾ&comma; ਸਮੇਂ ਤੋਂ ਪਹਿਲਾਂ ਜਨਮ&comma; ਬਹੁ-ਅੰਗ ਜਟਿਲਤਾਵਾਂ ਜਾਂ ਗੰਭੀਰ ਚਿਕਿਤਸਕ ਅਸਥਿਰਤਾ ਨਾਲ ਜੂਝ ਰਹੇ 64 ਨਵਜਾਤਾਂ ਨੂੰ ਕ੍ਰਿਟੀਕਲ ਨਿਓਨੇਟਲ ਕੇਅਰ ਉਪਲੱਬਧ ਕਰਵਾਈ ਗਈ&comma; ਜਿਸ &OpenCurlyQuote;ਤੇ ₹7&period;88 ਲੱਖ ਖ਼ਰਚ ਹੋਏ। ਇਸ ਦੇ ਨਾਲ ਹੀ 18 ਨਵਜਾਤਾਂ ਨੂੰ ਲੰਬੇ ਸਮੇਂ ਦੀ ਕ੍ਰੋਨਿਕ ਨਿਓਨੇਟਲ ਕੇਅਰ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ&comma; ਦੀਰਘਕਾਲੀਨ ਨਵਜਾਤ ਦੇਖਭਾਲ ਤਹਿਤ 17 ਸ਼ਿਸ਼ੂਆਂ ਨੂੰ ਸ਼ਾਮਲ ਕੀਤਾ ਗਿਆ&comma; ਜਿਨ੍ਹਾਂ ਨੂੰ ਬ੍ਰੋਂਕੋਪਲਮੋਨਰੀ ਡਿਸਪਲੇਸੀਆ ਅਤੇ ਨੇਕਰੋਟਾਈਜ਼ਿੰਗ ਐਂਟਰੋਕੋਲਾਈਟਿਸ ਵਰਗੀਆਂ ਗੰਭੀਰ ਸਥਿਤੀਆਂ ਲਈ ਲੰਬੇ ਸਮੇਂ ਤੱਕ ਇਲਾਜ ਦੀ ਲੋੜ ਪਈ&comma; ਜਿਸ ਦੀ ਲਾਗਤ ₹56 ਹਜ਼ਾਰ ਰਹੀ।<&sol;p>&NewLine;<p>&OpenCurlyQuote;ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਪੰਜਾਬ ਦੇ ਪਰਿਵਾਰਾਂ ਲਈ ਇੱਕ ਵੱਡਾ ਸਿਹਤ ਸੁਰੱਖਿਆ ਕਵਚ ਬਣ ਰਹੀ ਹੈ ਅਤੇ ਹੁਣ ਤੱਕ ਇਸ ਤਹਿਤ ਲਗਭਗ 44&period;8 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;