ਤਰਨਤਾਰਨ/ਪੱਟੀ (ਬਲਜੀਤ ਸਿੰਘ) | ਘਰੋਂ ਰੋਜ਼ੀ-ਰੋਟੀ ਲਈ ਨਿਕਲੇ ਵਿਅਕਤੀ ਨੂੰ ਪੱਟੀ ਮੋੜ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਗਲਤ ਸਾਈਡ ਜਾ ਕੇ ਰਿਕਸ਼ਾ ਰੇਹੜੀ ਚਾਲਕ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਕਾਰ ਚਾਲਕ ਮੌਕੇ ਤੋਂ ਕਾਰ ਲੈ ਕੇ ਫ਼ਰਾਰ ਹੋ ਗਿਆ, ਜਦ ਕਿ ਲੋਕਾਂ ਨੇ ਕਾਰ ਦਾ ਪਿੱਛਾ ਕਰਕੇ ਉਸ ਨੂੰ ਭਿੱਖੀਵਿੰਡ ਤੋਂ ਕਾਬੂ ਕੀਤਾ ਤੇ ਪੁਲਿਸ ਦੇ ਹਵਾਲੇ ਕੀਤਾ।
ਹਾਦਸੇ ‘ਚ ਰੇਸ਼ਮ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਚੁਸੜੇਵੜ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਰੂਪ ‘ਚ ਜ਼ਖ਼ਮੀ ਹੋਈ ਉਸ ਦੀ ਪਤਨੀ ਦਰਸ਼ਨ ਕੌਰ ਤੇ ਪੋਤੇ ਪ੍ਰਿੰਸ (8) ਨੂੰ ਸਿਵਲ ਹਸਪਤਾਲ ਪੱਟੀ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਪੋਤੇ ਦੀ ਵੀ ਮੌਤ ਹੋ ਗਈ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)