ਬਠਿੰਡਾ ’ਚ ਹਾਈਫਾਈ ਚੋਰਾਂ ਦਾ ਕਾਰਨਾਮਾ, ਘਰ ਬਾਹਰ ਖੜ੍ਹੀ ਕਾਰ ਲੈ ਗਏ

0
32

ਬਠਿੰਡਾ ਦੇ ਬਸੰਤ ਵਿਹਾਰ ਇਲਾਕੇ ਵਿੱਚ ਚੋਰਾਂ ਨੇ ਇੱਕ ਕਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ, ਚਾਰ ਚੋਰ ਇੱਕ ਕਾਰ ਵਿੱਚ ਸਵਾਰ ਹੋ ਕੇ ਆਏ ਅਤੇ ਗਲੀ ਵਿੱਚ ਖੜ੍ਹੀ ਇੱਕ ਹੋਰ ਕਾਰ ਨੂੰ ਚੋਰੀ ਕਰਕੇ ਫਰਾਰ ਹੋ ਗਏ।

ਕਾਰ ਚੋਰੀ ਕਰਨ ਦੀ ਪੂਰੀ ਘਟਨਾ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਵੀਡੀਓ ਵਿੱਚ ਚੋਰਾਂ ਦੀ ਗਤੀਵਿਧੀ ਸਾਫ਼ ਦਿਖਾਈ ਦੇ ਰਹੀ ਹੈ, ਜਿਸ ਦੇ ਆਧਾਰ ’ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲ ਕੇ ਚੋਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।