ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਡਿਬਰੂਗੜ੍ਹ ਪਹੁੰਚੀ ਉਸ ਦੀ ਪਤਨੀ ਕਿਰਨਦੀਪ ਕੌਰ

0
482

ਡਿਬਰੂਗੜ੍ਹ| ਵਾਰਿਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਤੇ ਖਾਲਿਸਤਾਨੀ  ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਿਰਨਦੀਪ ਕੌਰ ਆਪਣੇ ਪਤੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਅੱਜ ਅਸਾਮ ਦੇ ਡਿਬਰੂਗੜ੍ਹ ਪਹੁੰਚੀ ਹੈ। ਖ਼ਬਰ ਸਾਹਮਣੇ ਆਈ ਹੈ ਕਿ ਕਿਰਨਦੀਪ ਕੌਰ ਦੇ ਨਾਲ ਦੀਪਕ ਕਲਸੀ ਦੀ ਪਤਨੀ, ਵਕੀਲ ਅਤੇ ਹੋਰ ਪਰਿਵਾਰਕ ਮੈਂਬਰ ਵੀ ਡਿਬਰੂਗੜ੍ਹ ਪਹੁੰਚ ਗਏ ਹਨ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਉਤੇ NSA ਲੱਗਾ ਹੈ ਤੇ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਹੈ। ਕਰੀਬ ਡੇਢ ਮਹੀਨੇ ਬਾਅਦ ਉਸ ਦੀ ਪਤਨੀ ਉਸ ਨੂੰ ਮਿਲਣ ਆਈ ਹੈ।