ਜਲੰਧਰ, 4 ਮਾਰਚ | ਸ਼ਹਿਰ ‘ਚ ਅੱਜ ਹੋਲੀ ਦਾ ਤਿਉਹਾਰ ਲੋਕਾਂ ਨੇ ਪਰਿਵਾਰਾਂ, ਦੋਸਤਾਂ ਅਤੇ ਮੰਦਿਰਾਂ ਵਿੱਚ ਧੂਮਧਾਮ ਨਾਲ ਮਨਾਇਆ, ਜਿੱਥੇ ਮਾਡਲ ਟਾਊਨ ਦੇ ਗੀਤਾ ਮੰਦਰ ਵਿੱਚ ਫੁੱਲਾਂ ਨਾਲ ਹੋਲੀ ਖੇਡੀ ਗਈ, ਜਦਕਿ ਸੜਕਾਂ ‘ਤੇ ਹੁੱਲੜਬਾਜ਼ੀ ਰੋਕਣ ਲਈ ਪੁਲਿਸ ਨੇ ਨਾਕਾਬੰਦੀ ਕਰ ਨਿਯਮ ਤੋੜਨ ਵਾਲਿਆਂ ਦੇ ਚਾਲਾਨ ਕੱਟੇ।
ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨੇ ਢੋਲ ਦੀ ਧੁਨ ‘ਤੇ ਨੱਚਦੇ ਹੋਏ ਇਕ-ਦੂਜੇ ਨੂੰ ਰੰਗ ਲਗਾ ਕੇ ਵਧਾਈਆਂ ਦਿੱਤੀਆਂ। ਮੰਦਿਰਾਂ ਵਿੱਚ ਸਵੇਰੇ ਤੋਂ ਹੀ ਸ਼ਰਧਾਲੂਆਂ ਦੀ ਭੀੜ ਦੇਖਣ ਨੂੰ ਮਿਲੀ।
ਏਡੀਸੀਪੀ ਹਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਥਾਵਾਂ ‘ਤੇ ਨਾਕੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਟੀਮਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਹੋਲੀ ਸ਼ਾਂਤੀਪੂਰਨ ਢੰਗ ਨਾਲ ਮਨਾਈ ਜਾਵੇ।
ਜਲੰਧਰ ‘ਚ ਧੂਮਧਾਮ ਨਾਲ ਮਨਾਈ ਹੋਲੀ
Related Post