ਪੰਜਾਬ ਦੇ ਇਸ ਜ਼ਿਲੇ ‘ਚ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

0
75

ਚੰਡੀਗੜ੍ਹ, 9 ਜਨਵਰੀ | ਪੰਜਾਬ ਵਿਚ ਛੁੱਟੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਕੇਵਲ ਸ੍ਰੀ ਮੁਕਤਸਰ ਸਾਹਿਬ ਵਿਚ ਹੀ ਲਾਗੂ ਹੋਵੇਗੀ।