ਜਲੰਧਰ, 20 ਫਰਵਰੀ| ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਯਤਨਾਂ ਨਾਲ ਗੁਰੂ ਰਵਿਦਾਸ ਜੀ ਦੀ 647ਵੀਂ ਜੈਅੰਤੀ ਮੌਕੇ 23 ਫਰਵਰੀ ਨੂੰ ਜਲੰਧਰ ਵਿਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਚਲਦਿਆਂ ਜਲੰਧਰ ਸ਼ਹਿਰ ਦੇ ਸਰਕਾਰੀ ਤੇ ਗੈਰ ਸਰਕਾਰੀ ਸਿੱਖਿਆ ਸੰਸਥਾਨਾਂ ਵਿਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਸੰਸਦ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਾਲ ਗੱਲਬਾਤ ਕੀਤੀ ਤੇ ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਲੋਕਾਂ ਦੀ ਭਾਗੀਦਾਰੀ ਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਜਲੰਧਰ ਸ਼ਹਿਰ ਵਿਚ ਪੂਰੇ ਦਿਨ ਦੀ ਛੁੱਟੀ ਦੀ ਮੰਗ ਕੀਤੀ ਤਾਂ ਕਿ ਸੰਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਉਤੇ ਸਜਾਈ ਜਾ ਰਹੀ ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਲੋਕ ਸ਼ਾਮਲ ਹੋ ਸਕਣ।

ਇਸ ਦੌਰਾਨ ਡੀਸੀ ਨੇ ਹੁਕਮ ਜਾਰੀ ਕਰਕੇ 23 ਫਰਵਰੀ ਨੂੰ ਸ਼ਹਿਰ ਵਿਚ ਸ਼ੋਭਾ ਯਾਤਰਾ ਦੇ ਸੰਦਰਭ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ। ਜਾਰੀ ਹੁਕਮਾਂ ਅਨੁਸਾਰ ਇਸ ਦਿਨ ਸਾਰੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸੁਵਿਧਾ ਲਈ 23 ਫਰਵਰੀ ਨੂੰ ਜਲੰਧਰ ਵਿਚ ਛੁੱਟੀ ਰਹੇਗੀ। ਇਹ ਵੀ ਸਪੱਸ਼ਟ ਕਿਹਾ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਵਿੱਦਿਅਕ ਅਦਾਰਿਆਂ ਉਤੇ ਲਾਗੂ ਨਹੀਂ ਹੋਣਗੇ ਜਿਨ੍ਹਾਂ ਵਿਚ ਪ੍ਰੀਖਿਆਵਾਂ ਉਕਤ ਤਰੀਕ ਉਤੇ ਨਿਰਧਾਰਤ ਹੋਣ।