Holiday in Punjab : ਪੰਜਾਬ ‘ਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ,ਪੜ੍ਹੋ ਪੂਰੀ ਖ਼ਬਰ

0
249
ਪੰਜਾਬ ਡੈਕਸ, 15 ਫਰਵਰੀ। ਪੰਜਾਬ ਸਰਕਾਰ ਵੱਲੋਂ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਛੁੱਟੀ 26 ਫਰਵਰੀ ਨੂੰ ਹਿੰਦੂ ਤਿਉਹਾਰ ਮਹਾਂਸ਼ਿਵਰਾਤਰੀ ਦੇ ਸਬੰਧ ‘ਚ ਐਲਾਨੀ ਗਈ ਹੈ।ਪੰਜਾਬ ਭਰ ਵਿੱਚ ਇਸ ਦਿਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ, ਵਿਦਿਅਕ ਅਦਾਰੇ ਤੇ ਵਪਾਰਕ ਇਕਾਈਆਂ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਦੱਸ ਦੇਈਏ ਕਿ ਇਸ ਵਾਰ ਮਹਾਸ਼ਿਵਰਾਤਰੀ ਦਾ ਤਿਉਹਾਰ 26 ਫਰਵਰੀ ਨੂੰ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ ਅਤੇ ਪੂਰਾ ਦਿਨ ਵਰਤ ਰੱਖਦੇ ਹਨ। ਇਸ ਦਿਨ ਮੰਦਰਾਂ ਅਤੇ ਹੋਰ ਥਾਵਾਂ ‘ਤੇ ਵਿਸ਼ੇਸ਼ ਪੂਜਾ ਅਤੇ ਪ੍ਰੋਗਰਾਮ ਕੀਤੇ ਜਾਂਦੇ ਹਨ। ਇਸ ਦੌਰਾਨ ਪੰਜਾਬ ਵਿੱਚ ਵਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਨੂੰ ਲੈ ਕੇ ਹਿੰਦੂ ਧਰਮ ਦੇ ਇਸ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।