ਚੰਡੀਗੜ੍ਹ | ਸੂਬੇ ਵਿਚ ਠੰਡ ਤੇ ਧੁੰਦ ਕਹਿਰ ਵਰ੍ਹਾ ਰਹੀ ਹੈ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ।
ਪਹਿਲਾਂ ਸਕੂਲ ਖੁੱਲ੍ਹਣ ਦਾ ਸਮਾਂ 2 ਜਨਵਰੀ ਸੀ ਪਰ ਹੁਣ ਸੂਬੇ ਦੇ ਸਭ ਸਰਕਾਰੀ ਅਤੇ ਨਿੱਜੀ ਸਕੂਲ 9 ਜਨਵਰੀ ਨੂੰ ਖੁੱਲ੍ਹਣਗੇ।
ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪੰਜਾਬ ਦੇ ਤਕਰੀਬਨ ਸਾਰੇ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਛਾਈ ਰਹੇਗੀ ਅਤੇ ਦਿਨ ਵਿਚ ਠੰਡ ਵਧੇਗੀ ਤੇ ਸੀਤ ਲਹਿਰ ਦਾ ਕਹਿਰ ਵਧੇਗਾ । ਕਈ ਇਲਾਕਿਆਂ ਵਿਚ ਧੁੰਦ ਵੀ ਪਏਗੀ, ਜਿਸ ਨਾਲ ਪਾਰਾ ਡਿੱਗੇਗਾ।