<p><strong>ਚੰਡੀਗੜ੍ਹ&comma; 14 ਜਨਵਰੀ &vert;<&sol;strong> ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਗਣਤੰਤਰ ਦਿਵਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ&comma; ਜਿਸ ਵਿਚ ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਵਿਚ 27 ਜਨਵਰੀ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ।<&sol;p>&NewLine;<p>ਇਸ ਸਬੰਧੀ ਆਈਜੀ ਹੈੱਡਕੁਆਰਟਰ ਡਾ&period; ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਸੂਬੇ ਭਰ ਵਿਚ 24 ਘੰਟੇ ਤਿਆਰ ਰਹੇਗੀ।<&sol;p>&NewLine;<p>ਜਾਣਕਾਰੀ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ &lpar;26 ਜਨਵਰੀ&rpar; &&num;8216&semi;ਤੇ ਪੰਜਾਬ ਦੇ ਕਈ ਜ਼ਿਲ੍ਹਿਆਂ &&num;8216&semi;ਚ ਵੱਡੇ ਪੱਧਰ ਦੇ ਪ੍ਰੋਗਰਾਮ ਕੀਤੇ ਜਾਣਗੇ&comma; ਜਿਸ ਵਿਚ ਅੰਮ੍ਰਿਤਸਰ&comma; ਜਲੰਧਰ&comma; ਲੁਧਿਆਣਾ&comma; ਪਟਿਆਲਾ ਅਤੇ ਬਠਿੰਡਾ ਵਿਚ ਵੱਡੇ ਪ੍ਰੋਗਰਾਮ ਕੀਤੇ ਜਾਣਗੇ। ਕੋਈ ਨਾ ਕੋਈ ਵੱਡਾ ਨੇਤਾ ਹਰ ਥਾਂ ਪਹੁੰਚ ਕੇ ਤਿਰੰਗਾ ਝੰਡਾ ਲਹਿਰਾਏਗਾ। ਇਸ ਦੀਆਂ ਤਿਆਰੀਆਂ ਕਈ ਦਿਨ ਪਹਿਲਾਂ ਹੀ ਸ਼ੁਰੂ ਹੋ ਜਾਂਦੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;