ਡਿਊਟੀ ‘ਤੇ ਜਾ ਰਹੇ ਹੋਮ ਗਾਰਡ ਜਵਾਨ ਦੀ ਸੜਕ ਹਾਦਸੇ ‘ਚ ਮੌਤ, ਗੈਸ ਦੇ ਟੈਂਕਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

0
845

ਤਲਵੰਡੀ ਸਾਬੋ, 5 ਸਤੰਬਰ | ਤਲਵੰਡੀ ਸਾਬੋ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਥਾਣੇ ਵਿਚ ਤਾਇਨਾਤ ਪੰਜਾਬ ਹੋਮ ਗਾਰਡ ਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਮਰੀਕ ਸਿੰਘ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਜਵਾਨ ਬੁੱਧਵਾਰ ਨੂੰ ਸਵੇਰੇ ਜਦੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਥਾਣਾ ਤਲਵੰਡੀ ਸਾਬੋ ਵਿਚ ਡਿਊਟੀ ‘ਤੇ ਜਾ ਰਿਹਾ ਸੀ, ਪਿੰਡ ਦੇ ਨੇੜੇ ਹੀ ਤਲਵੰਡੀ ਸਾਬੋ ਰਾਮਾਂ ਮੇਨ ਰੋਡ ’ਤੇ ਗੈਸ ਦੇ ਟੈਂਕਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ।

ਹਾਦਸਾ ਇੰਨਾ ਭਿਆਨਕ ਸੀ ਕਿ ਹੋਮ ਗਾਰਡ ਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਮਾਂ ਪੁਲਿਸ ਨੇ ਟੈਂਕਰ ਚਾਲਕ ਨੂੰ ਗ੍ਰਿਫਤਾਰ ਕਰਕੇ ਉਸ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।