ਜਲੰਧਰ ‘ਚ 5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

0
ਚੰਡੀਗੜ੍ਹ. ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਡਰੋਲੀ ਖੁਰਦ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਨਰਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਜੀਤ ਸਿੰਘ ਵਾਸੀ ਪਿੰਡ ਡਰੋਲੀ ਖੁਰਦ, ਜਿਲਾ ਜਲੰਧਰ ਦੀ ਸ਼ਿਕਾਇਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦਾ ਇੰਤਕਾਲ ਦਰਜ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ ਪਹਿਲੀ ਕਿਸ਼ਤ ਵਜੋ ਂ5,000 ਰੁਪਏ ਉਕਤ ਪਟਵਾਰੀ ਨੂੰ ਦਿੱਤੇ ਜਾ ਚੁਕੇ ਹਨ।   ਵਿਜੀਲੈਂਸ ਬਿਓਰੋ ਦੇ ਜਲੰਧਰ ਯੂਨੀਟ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੁਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Weather Update – ਪੰਜਾਬ ‘ਚ 80 ਫੀਸਦ ਹਿੱਸੇ ‘ਚ ਅੱਜ ਰਾਤ...

0
ਚੰਡੀਗੜ੍ਹ. ਮਾਨਸੂਨ ਨੇ ਉੱਤਰ ਭਾਰਤ ਵਿੱਚ ਦਸਤਕ ਦੇ ਦਿੱਤੀ ਹੈ। ਅੱਜ ਰਾਤ ਤੋਂ ਮੋਸਮ ਵਿੱਚ ਵੱਡਾ ਬਦਲਾਅ ਹੋ ਸਕਦਾ ਹੈ ਤੇ ਲੋਕਾਂ ਨੂੰ ਗਰਮੀ...

ਨੱਢਾ ਵੱਲੋਂ ਰਾਹੁਲ ‘ਤੇ ਹਮਲਾ ਗਲਵਾਨ ਮੁੱਦੇ ‘ਤੇ ਸਰਕਾਰ ਦੀ ਨਾਕਾਮੀ...

0
''ਜ਼ਮੀਨੀ ਪੱਧਰ ਦੇ ਫੈਸਲੇ ਲੈਣ ਵਿੱਚ ਸਟੈਂਡਿੰਗ ਕਮੇਟੀ ਦੀ ਪ੍ਰਸੰਗਿਕਤਾ ਨਹੀਂ, ਇਹ ਮੇਰਾ ਨਿੱਜੀ ਤਜਰਬਾ'' ਚੰਡੀਗੜ੍ਹ . ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵੱਲੋਂ ਭਾਰਤ-ਚੀਨ ਵਿਚਾਲੇ ਤਲਖੀ...

ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਐਲਾਨ, ਨਾਂ ਰੱਖਿਆ ਸ਼੍ਰੋਮਣੀ...

0
ਚੰਡੀਗੜ੍ਹ . ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਅਲੱਗ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਵੱਲੋ  ਆਪਣੀ ਨਵੀਂ ਪਾਰਟੀ ਦਾ ਐਲਾਨ ਕਰ...

ਚੰਡੀਗੜ੍ਹ ‘ਚ ਕੋਰੋਨਾ ਨਾਲ 80 ਸਾਲਾਂ ਬਜ਼ੁਰਗ ਨੇ ਤੋੜਿਆ ਦੰਮ, ਮੌਤਾਂ...

0
ਚੰਡੀਗੜ੍ਹ . ਕੋਰੋਨਾ ਵਾਇਰਸ ਨਾਲ 7 ਵੀਂ ਮੌਤ ਹੋ ਗਈ ਹੈ। ਕੋਰੋਨਾ ਨਾਲ 80 ਸਾਲ ਦੇ ਬਜ਼ੁਰਗ ਨੇ ਦਮ ਤੋੜ ਦਿੱਤਾ ਹੈ। ਕੋਰੋਨਾ ਵਾਇਰਸ...

ਕੋਰੋਨਾ ਸੰਕਟ : ਹੁਣ ਪੰਜਾਬ ਸਰਕਾਰ ਲੋਕਾਂ ਦੀਆਂ ਜੇਬਾਂ ‘ਚੋਂ ਭਰੇਗੀ...

0
ਚੰਡੀਗੜ੍ਹ . ਕੋਰੋਨਾ ਮਹਾਮਾਰੀ ਕਰਕੇ ਖਾਲੀ ਹੋਏ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਲੋਕਾਂ ਉਪਰ ਹੋਰ ਬੋਝ ਪਾਉਣ ਜਾ ਰਹੀ ਹੈ। ਚਰਚਾ ਹੈ ਕਿ...

ਸਰਕਾਰ ਕਰੇਗੀ ਸੈਨੀਟਾਈਜ਼ਰ ਨੂੰ ਮਹਿੰਗਾ

0
ਨਵੀਂ ਦਿੱਲੀ . ਭਾਰਤ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਸਰਕਾਰ ਨੇ ਮਾਸਕ ਤੇ ਸੈਨੀਟਾਈਜ਼ਰਜ਼ ਨੂੰ ਜ਼ਰੂਰੀ ਕਮੋਡਿਟੀਜ਼ ਐਕਟ ਵਿਚ ਸ਼ਾਮਲ ਕਰਨ ਦਾ...

ਜਲੰਧਰ ‘ਚ ਆਏ ਕੋਰੋਨਾ ਦੇ 17 ਨਵੇਂ ਮਾਮਲੇ, ਗਿਣਤੀ 943 ਪਹੁੰਚੀ

0
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਪ੍ਰਭਾਵ  ਵੱਧ ਰਿਹਾ ਹੈ। ਮੰਗਲਵਾਰ ਨੂੰ ਕੋਰੋਨਾ ਦੇ 17 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ...

ਪੰਜਾਬ ‘ਚ ਅੱਜ ਰਾਤ ਤੋਂ ਨਵੀਂਆਂ ਹਦਾਇਤਾਂ ਜਾਰੀ, ਜਲੰਧਰ ਦੇ ਸੀਲ...

0
ਚੰਡੀਗੜ੍ਹ . ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪ੍ਰਵੇਸ਼ ਕਰਨ ਵਾਲਿਆਂ ਖਾਸ ਕਰਕੇ ਦਿੱਲੀ/ਐਨ.ਸੀ.ਆਰ ਤੋਂ ਆਉਣ ਵਾਲੇ ਲੋਕਾਂ ਨਾਲ ਪੈਦਾ...

ਜਲੰਧਰ ਦੇ ਸੀਲ ਕੀਤੇ ਇਲਾਕਿਆਂ ‘ਚ ਹਰ ਘਰ ਦੇ ਹਰੇਕ ਮੈਂਬਰ...

0
ਜਲੰਧਰ .  ਼਼ਜ਼ਿਲ੍ਹੇ ਵਿਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਕੰਟੇਨਮੈਂਟ ਤੇ ਮਾਈਕ੍ਰੋ ਕੰਟੇਨਮੈਂਟ ਜੋਨ ਦੇ ਸੀਲ ਇਲਾਕਿਆ ਦੇ...