ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਕੋਲ ਬਾਕੀ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਸੂਬੇ ਵਿਚ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਸਖਤ ਉਪਰਾਲੇ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਮੁੱਚੇ ਮਾਲਵਾ ਖਿੱਤੇ ਵਿੱਚ ਸਿੰਜਾਈ ਲਈ ਅਤੇ ਪੀਣ ਵਾਲੇ ਪਾਣੀ ਦੀ ਲੋੜ ਪੂਰੀ ਕਰਨ ਵਾਲੀ ਸਰਹਿੰਦ ਫੀਡਰ ਵਿਚ ਸਿਰਫ 5200 ਕਿਊਸਿਕ ਪਾਣੀ ਦੀ ਸਮਰੱਥਾ ਹੈ, ਜਦੋਂ ਕਿ ਰਾਜਸਥਾਨ ਨੂੰ ਜਾਂਦੀ ‘ਇੰਦਰਾ ਗਾਂਧੀ ਨਹਿਰ’ ਦੀ ਸਮਰੱਥਾ 18,000 ਕਿਊਸਿਕ ਪਾਣੀ ਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਜੇ ਰਾਜਸਥਾਨ ਨੂੰ ਪਾਣੀ ਦੀ ਲੋੜ ਹੈ ਤਾਂ ਉਹ ਆਪਣਾ ਤੈਅ ਹਿੱਸਾ ਹੀ ਲੈ ਸਕਦਾ ਹੈ ਕਿਉਂਕਿ ਪੰਜਾਬ ਨੂੰ ਪਹਿਲਾਂ ਹੀ ਆਪਣੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਔਖੀਆਂ ਲੱਗ ਰਹੀਆਂ ਹਨ।