<p><strong>ਚੰਡੀਗੜ੍ਹ&comma; 27 ਜਨਵਰੀ &vert;<&sol;strong> ਸੂਬਾ ਸਰਕਾਰ ਨੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਕਾਨ ਉਸਾਰੀ ਨਾਲ ਸਬੰਧਤ ਨਿਯਮਾਂ ਵਿਚ ਰਾਹਤ ਦਿੱਤੀ ਹੈ। ਹੁਣ ਉਨ੍ਹਾਂ ਨੂੰ 500 ਵਰਗ ਗਜ਼ ਤੱਕ ਦੀਆਂ ਰਿਹਾਇਸ਼ੀ ਇਮਾਰਤਾਂ ਲਈ ਯੋਜਨਾਵਾਂ ਦੀ ਮਨਜ਼ੂਰੀ ਲੈਣ ਲਈ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ&comma; ਜਦਕਿ ਉਨ੍ਹਾਂ ਨੂੰ ਸਵੈ-ਤਸਦੀਕ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।<&sol;p>&NewLine;<p>ਇਸ ਲਈ ਸਰਕਾਰ ਨੇ &OpenCurlyQuote;ਪੰਜਾਬ ਮਿਊਂਸੀਪਲ ਬਿਲਡਿੰਗ ਬਾਈਲਾਜ਼-2018’ ਵਿਚ ਸੋਧ ਕੀਤੀ ਹੈ। ਇਸ ਨਿਯਮ ਤੋਂ ਬਾਅਦ ਨਕਸ਼ੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਭੇਜਣ ਦੀ ਬਜਾਏ ਸਿੱਧੇ ਆਰਕੀਟੈਕਟ ਤੋਂ ਮਨਜ਼ੂਰ ਹੋਣਗੇ। ਇਸ ਵਿਚ ਮਾਲਕ ਅਤੇ ਆਰਕੀਟੈਕਟ ਵੱਲੋਂ ਦਿੱਤੇ ਗਏ ਸਵੈ-ਘੋਸ਼ਣਾ ਪੱਤਰ ਵਿਚ ਕੁਝ ਸ਼ਰਤਾਂ ਦਾ ਜ਼ਿਕਰ ਕੀਤਾ ਗਿਆ ਹੈ। ਇਹ ਪੁਸ਼ਟੀ ਕਰੇਗਾ ਕਿ ਉਪ-ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਅਪਲੋਡ ਕੀਤੇ ਗਏ ਦਸਤਾਵੇਜ਼ ਉਨ੍ਹਾਂ ਨਿਯਮਾਂ ਅਨੁਸਾਰ ਹਨ। ਇਸ ਨਿਯਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜ਼ੂਰੀ ਦੇ ਦਿੱਤੀ ਹੈ।<&sol;p>&NewLine;<p>ਸੂਬੇ ਦੇ ਸ਼ਹਿਰੀ ਖੇਤਰਾਂ ਦੇ ਲੋਕਾਂ ਲਈ ਇਹ ਰਾਹਤ ਦੀ ਖ਼ਬਰ ਹੈ ਕਿਉਂਕਿ ਸ਼ਹਿਰੀ ਖੇਤਰਾਂ ਵਿਚ 90 ਫੀਸਦੀ ਰਿਹਾਇਸ਼ੀ ਮਕਾਨ 500 ਵਰਗ ਫੁੱਟ ਤੋਂ ਘੱਟ ਰਕਬੇ ਵਾਲੇ ਹਨ। ਅਜਿਹੇ &OpenCurlyQuote;ਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਦਾ ਫਾਇਦਾ ਹੋਵੇਗਾ। ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਇਸ ਨਾਲ ਲੋਕਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ।<&sol;p>&NewLine;<p>ਪੰਜਾਬ ਸਰਕਾਰ ਦਾ ਧਿਆਨ ਹੁਣ ਪੂਰੀ ਤਰ੍ਹਾਂ ਆਮ ਆਦਮੀ &OpenCurlyQuote;ਤੇ ਹੈ। ਇਸ ਤੋਂ ਪਹਿਲਾਂ ਵੀ 2 ਵਾਰ ਵਿਸ਼ੇਸ਼ ਇੰਤਕਾਲ ਕੈਂਪ ਲਗਾਏ ਗਏ ਸਨ। ਇਸ ਵਿਚ ਲੋਕਾਂ ਦੇ ਲੰਬਿਤ ਪਏ ਇੰਤਕਾਲਾਂ ਨੂੰ ਪੂਰਾ ਕੀਤਾ ਗਿਆ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;