ਮਾਨ ਸਰਕਾਰ ਨੇ ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

0
27

ਚੰਡੀਗੜ੍ਹ | ਪੰਜਾਬ ਦੇ ਦੂਰ-ਅੰਦੇਸ਼ੀ ਮੁੱਖ ਮੰਤਰੀ ਭਗਵੰਤ ਮਾਨ ਨੇ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਲੋਕਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਪਿਛਲੀਆਂ ਸਰਕਾਰਾਂ ਦੌਰਾਨ ਲੋਕਾਂ ਨੂੰ ਸਰਕਾਰੀ ਨੌਕਰੀਆਂ ਲੈਣ ਲਈ ਲੱਖਾਂ ਰੁਪਏ ਬਤੌਰ ਰਿਸ਼ਵਤ ਦੇਣੀ ਪੈਂਦੀ ਸੀ ਅਤੇ ਜ਼ਿਆਦਾਤਰ ਸਰਕਾਰੀ ਨੌਕਰੀਆਂ ਸਿਆਸਤਦਾਨਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਹੀ ਮਿਲਦੀ ਸੀ । ਫਿਰ ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪੈਂਦਾ ਸੀ ਪਰ ਮਾਨ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਰਿਸ਼ਵਤਖੋਰੀ ਅਤੇ ਸਿਆਸੀ ਸਿਫ਼ਾਰਸ਼ਾਂ ਦੀ ਰਵਾਇਤ ਖ਼ਤਮ ਕਰ ਦਿੱਤੀ ਹੈ। ਸਰਕਾਰ ਨੇ 45708 ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਆਸੀ ਸਿਫ਼ਾਰਸ਼ ਅਤੇ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਹੁਣ ਤੱਕ ਭਗਵੰਤ ਮਾਨ ਸਰਕਾਰ ਨੇ ਲੋਕਲ ਬਾਡੀ ਵਿਭਾਗ ਵਿੱਚ 4870, ਬਿਜਲੀ ਵਿਭਾਗ ਵਿੱਚ 4953, ਖੇਤੀਬਾੜੀ ਵਿਭਾਗ ਵਿੱਚ 692, ਪਸ਼ੂ ਪਾਲਣ ਵਿਭਾਗ ਵਿੱਚ 700, ਸਹਿਕਾਰਤਾ ਵਿਭਾਗ ਵਿੱਚ 1234, ਸਿਹਤ ਵਿਭਾਗ ਵਿੱਚ 1369, ਜੇਲ੍ਹ ਵਿੱਚ 909, ਲੋਕ ਨਿਰਮਾਣ ਵਿਭਾਗ ਵਿੱਚ 564, ਮਾਲ ਵਿਭਾਗ ਵਿੱਚ 2220 ਅਤੇ ਜਲ ਸਰੋਤ ਵਿਭਾਗ ਵਿੱਚ 1779 ਸਮੇਤ ਕਈ ਹੋਰ ਵਿਭਾਗਾਂ ਵਿੱਚ ਸੈਂਕੜੇ ਨੋਕਰੀਆਂ ਕੱਡੀਆਂ। 24 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਲਈ 586 ਨਿਯੁਕਤੀ ਪੱਤਰ ਵੰਡੇ।
‘ਆਪ’ ਸਰਕਾਰ ਦੀ ਮੁੱਖ ਤਰਜੀਹ ਹੈ ਨੌਕਰੀਆਂ ਦੇਣਾ ਅਤੇ ਮੁੱਖ ਮੰਤਰੀ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ।