ਚੰਡੀਗੜ੍ਹ | ਗੰਨ ਕਲਚਰ ਖਿਲਾਫ ਪੰਜਾਬ ਦੀ ਮਾਨ ਸਰਕਾਰ ਦਾ ਵੱਡਾ ਫੈਸਲਾ ਦੇਖਣ ਨੂੰ ਮਿਲਿਆ ਹੈ। ਮਾਨ ਸਰਕਾਰ ਵੱਲੋਂ ਗੰਨ ਕਲਚਰ ‘ਤੇ ਸਖਤ ਐਕਸ਼ਨ ਲਿਆ ਗਿਆ ਹੈ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਗੰਨ ਕਲਚਰ ‘ਤੇ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ‘ਚ ਉਨ੍ਹਾਂ ਗੰਨ ਲਾਇਸੈਂਸ ਦੇ ਰਿਵਿਓ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਨਸ਼ੇ ਨੂੰ ਵਧਾਵਾ ਦੇਣ ਵਾਲੇ ਗੀਤਾਂ ‘ਤੇ ਬੈਨ ਲਗਾਏ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਗੀਤਾਂ ਨਾਲ ਨੌਜਵਾਨਾਂ ‘ਚ ਗੰਨ ਕਲਚਰ ਦਾ ਸੁਨੇਹਾ ਫੈਲਦਾ ਹੈ ਜੋ ਕਿ ਪੰਜਾਬ ਲਈ ਖਤਰਨਾਕ ਹੈ। ਇਸ ਲਈ ਸਰਕਾਰ ਵੱਲੋਂ ਜਲਦ ਹੀ ਇਸ ਨੂੰ ਰੋਕਣ ਲਈ ਨੋਟੀਫਿਕੇਸ਼ਨ ਵੀ ਜਾਰੀ ਹੋ ਸਕਦਾ ਹੈ।