<p>ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ &OpenCurlyQuote;ਤੇ &OpenCurlyQuote;ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 37&period;43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1&comma;291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ। ਅਬੋਹਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ &OpenCurlyQuote;ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਟੀਚਾ ਸੂਬੇ ਦੀਆਂ ਇੱਕ ਕਰੋੜ ਔਰਤਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਣਾ ਹੈ&comma; ਜਿਨ੍ਹਾਂ ਵਿੱਚੋਂ ਲਗਪਗ 80 ਲੱਖ ਰਜਿਸਟ੍ਰੇਸ਼ਨਾਂ ਪਹਿਲਾਂ ਹੀ ਮੁਕੰਮਲ ਹੋ ਚੁੱਕੀਆਂ ਹਨ। ਇਸ ਪਹਿਲਕਦਮੀ ਨੂੰ ਇੱਕ ਅਜਿਹਾ &OpenCurlyQuote;ਸਮਾਜਿਕ ਇਨਕਲਾਬ’ ਕਰਾਰ ਦਿੰਦਿਆਂ&comma; ਜਿਸ ਨਾਲ ਔਰਤਾਂ ਦੀ ਵਿੱਤੀ ਆਜ਼ਾਦੀ ਅਤੇ ਸਵੈ-ਮਾਣ ਮਜ਼ਬੂਤ ਹੋਵੇਗਾ&comma; ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵੇਂ ਸਾਲ ਦੇ ਤੋਹਫ਼ੇ ਵਜੋਂ ਪਹਿਲੀ ਜਨਵਰੀ ਨੂੰ ਸਾਰੀਆਂ ਰਜਿਸਟਰਡ ਲਾਭਪਾਤਰੀ ਔਰਤਾਂ ਨੂੰ ਸਨਮਾਨ ਰਾਸ਼ੀ ਦੀ ਇਕੱਠੀ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਸਾਡੀ ਸਰਕਾਰ ਸਕੂਲਾਂ&comma; ਹਸਪਤਾਲਾਂ&comma; ਸੜਕਾਂ&comma; ਨਹਿਰਾਂ ਅਤੇ 10 ਲੱਖ ਰੁਪਏ ਦੇ ਸਿਹਤ ਬੀਮੇ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਵਾਪਸ ਮੋੜ ਰਹੀ ਹੈ।<&sol;p>&NewLine;<p>ਇਸ ਮੌਕੇ ਦੇ ਅਹਿਮ ਪਹਿਲੂ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਅੱਜ &OpenCurlyQuote;ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਅਬੋਹਰ ਵਿਖੇ ਭਾਰੀ ਇਕੱਠ ਦੌਰਾਨ ਪੰਜਾਬ ਭਰ ਦੀਆਂ 37&period;43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1&comma;291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕੀਤੀ ਗਈ ਹੈ। ਇਹ ਸਕੀਮ ਇੱਕ &OpenCurlyQuote;ਸਮਾਜਿਕ ਇਨਕਲਾਬ’ ਹੈ&comma; ਜੋ ਸਾਡੀਆਂ ਧੀਆਂ-ਭੈਣਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰੇਗੀ ਅਤੇ ਉਨ੍ਹਾਂ ਦੇ ਸਵੈ-ਮਾਣ ਨੂੰ ਵਧਾਏਗੀ। ਸਾਡਾ ਟੀਚਾ ਪੰਜਾਬ ਦੀਆਂ ਇੱਕ ਕਰੋੜ ਔਰਤਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀਆਂ ਔਰਤਾਂ ਨੂੰ ਵਿੱਤੀ ਸੁਤੰਤਰਤਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਨਿਰੰਤਰ ਯਤਨਸ਼ੀਲ ਹਾਂ।”<&sol;p>&NewLine;<p>ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;&OpenCurlyQuote;ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਿਰਫ਼ ਇੱਕ ਵਿੱਤੀ ਸਹਾਇਤਾ ਸਕੀਮ ਨਹੀਂ ਹੈ&comma; ਸਗੋਂ ਮਾਵਾਂ-ਧੀਆਂ ਦੇ ਆਤਮ-ਵਿਸ਼ਵਾਸ ਅਤੇ ਸਵੈ-ਮਾਣ ਨੂੰ ਮਜ਼ਬੂਤ ਕਰਨ ਵੱਲ ਸੇਧਿਤ ਇੱਕ ਸਮਾਜਿਕ ਕ੍ਰਾਂਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧਾ ਔਰਤਾਂ ਦੇ ਹੱਥਾਂ ਵਿੱਚ ਪੈਸੇ ਦੇ ਕੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਯਕੀਨੀ ਬਣਾਏਗਾ&comma; ਜਿਸ ਸਦਕਾ ਉਹ ਖ਼ੁਦਮੁਖਤਿਆਰੀ ਨਾਲ ਫੈਸਲੇ ਲੈਣ ਦੇ ਨਾਲ-ਨਾਲ ਮਾਣ-ਇੱਜ਼ਤ ਵਾਲੀ ਜ਼ਿੰਦਗੀ ਬਤੀਤ ਕਰ ਸਕਣਗੀਆਂ।”<&sol;p>&NewLine;<p>ਵਿਰੋਧੀ ਪਾਰਟੀਆਂ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ &lpar;ਬਾਦਲ&rpar; ਅਤੇ ਕਾਂਗਰਸ ਵਿਚਲੇ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੇ ਪਰਿਵਾਰਾਂ ਦੀਆਂ ਔਰਤਾਂ ਵੀ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ&comma; ਪਰ ਫਿਰ ਵੀ ਉਨ੍ਹਾਂ ਦੇ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇਸ ਦੀ ਆਲੋਚਨਾ ਕਰਨੋਂ ਨਹੀਂ ਹਟ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਸਿਆਸੀ ਭੇਦਭਾਵ ਦੇ ਹਰ ਯੋਗ ਔਰਤ ਦੀ ਸੇਵਾ ਕਰਨ ਲਈ ਵਚਨਬੱਧ ਹੈ&comma; ਕਿਉਂਕਿ ਲੋਕਾਂ ਦੀ ਭਲਾਈ&comma; ਪਾਰਟੀ ਰਾਜਨੀਤੀ ਤੋਂ ਕਿਤੇ ਉੱਪਰ ਹੈ।<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਇਸ ਸਕੀਮ ਤਹਿਤ ਵੰਡਿਆ ਜਾ ਰਿਹਾ ਪੈਸਾ ਆਮ ਲੋਕਾਂ ਦਾ ਹੈ&comma; ਜੋ ਆਪਣੇ ਟੈਕਸ ਰਾਹੀਂ ਸਰਕਾਰੀ ਖ਼ਜ਼ਾਨੇ ਵਿੱਚ ਯੋਗਦਾਨ ਪਾਉਂਦੇ ਹਨ। ਸੂਬਾ ਸਰਕਾਰ ਤਾਂ ਸਿਰਫ਼ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਆਮ ਲੋਕ ਟੈਕਸ ਅਦਾ ਕਰਦੇ ਹਨ ਤਾਂ ਉਨ੍ਹਾਂ ਨੂੰ ਬਦਲੇ ਵਿੱਚ ਮਿਆਰੀ ਸਹੂਲਤਾਂ&comma; ਸਮਾਜਿਕ ਸੁਰੱਖਿਆ ਅਤੇ ਬਿਹਤਰ ਜੀਵਨ ਪੱਧਰ ਹਾਸਲ ਕਰਨ ਦਾ ਪੂਰਾ ਹੱਕ ਹੈ।”<&sol;p>&NewLine;<p>ਉਨ੍ਹਾਂ ਦੱਸਿਆ&comma; &OpenCurlyDoubleQuote;ਸਰਕਾਰ ਪਹਿਲਾਂ ਹੀ ਇਸ ਸਕੀਮ ਤਹਿਤ 76&period;35 ਲੱਖ ਔਰਤਾਂ ਨੂੰ 2&comma;643&period;71 ਕਰੋੜ ਰੁਪਏ ਦੀ ਰਾਸ਼ੀ ਵੰਡ ਚੁੱਕੀ ਸੀ ਅਤੇ ਅੱਜ ਦੀ ਰਾਸ਼ੀ ਟਰਾਂਸਫਰ ਹੋਣ ਨਾਲ ਹੁਣ ਤੱਕ ਵੰਡੀ ਗਈ ਕੁੱਲ ਵਿੱਤੀ ਸਹਾਇਤਾ 3&comma;934&period;80 ਕਰੋੜ ਰੁਪਏ ਤੱਕ ਪਹੁੰਚ ਗਈ ਹੈ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ&comma; &OpenCurlyDoubleQuote;29 ਅਕਤੂਬਰ 2026 ਤੱਕ 80&period;05 ਲੱਖ ਔਰਤਾਂ ਪਹਿਲਾਂ ਹੀ ਇਸ ਸਕੀਮ ਤਹਿਤ ਰਜਿਸਟਰ ਹੋ ਚੁੱਕੀਆਂ ਹਨ ਅਤੇ ਸਰਕਾਰ ਇੱਕ ਕਰੋੜ ਔਰਤਾਂ ਨੂੰ ਕਵਰ ਕਰਨ ਦੇ ਆਪਣੇ ਵੱਡੇ ਟੀਚੇ ਵੱਲ ਤੇਜ਼ੀ ਨਾਲ ਵਧ ਰਹੀ ਹੈ। ਇਸ ਸਕੀਮ ਵਿੱਚ ਪਰਿਵਾਰ ਅਧਾਰਤ ਕੋਈ ਬੰਦਿਸ਼ ਜਾਂ ਸ਼ਰਤ ਨਹੀਂ ਰੱਖੀ ਗਈ ਅਤੇ ਹਰ ਯੋਗ ਔਰਤ ਸੁਤੰਤਰ ਤੌਰ ’ਤੇ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਹੱਕਦਾਰ ਹੈ। ਜੇਕਰ ਇੱਕੋ ਪਰਿਵਾਰ ਵਿੱਚ ਤਿੰਨ ਯੋਗ ਔਰਤਾਂ ਹਨ ਤਾਂ ਤਿੰਨਾਂ ਨੂੰ ਹੀ ਇਹ ਲਾਭ ਮਿਲੇਗਾ। ਇਹ ਸਕੀਮ ਸਾਲਾਨਾ 12&comma;000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ&comma; ਜਿਸ ਨਾਲ ਇਹ ਦੇਸ਼ ਵਿੱਚ ਔਰਤਾਂ ਦੇ ਵਿੱਤੀ ਸ਼ਕਤੀਕਰਨ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਬਣ ਗਈ ਹੈ।”<&sol;p>&NewLine;<p>ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਦੇ ਰਹੀਆਂ ਔਰਤਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ&comma; &OpenCurlyDoubleQuote;ਸਕੀਮ ਅਧੀਨ ਰਜਿਸਟਰੇਸ਼ਨ ਦੀ ਸਹੂਲਤ ਲਈ ਕੁੱਲ 1&comma;37&comma;723 &OpenCurlyQuote;ਸਤਿਕਾਰ ਸਖੀਆਂ’ ਕੰਮ ਕਰ ਰਹੀਆਂ ਹਨ। ਇਨ੍ਹਾਂ ਸਤਿਕਾਰ ਸਖੀਆਂ ਨੂੰ ਉਨ੍ਹਾਂ ਦੇ ਯੋਗਦਾਨ ਬਦਲੇ 51&period;30 ਕਰੋੜ ਰੁਪਏ ਦਾ ਮਾਣ-ਭੱਤਾ ਦਿੱਤਾ ਜਾਵੇਗਾ&comma; ਜਦੋਂ ਕਿ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਜੁਟੀਆਂ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦੇ ਲਾਭ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਉਨ੍ਹਾਂ ਦੇ ਯਤਨਾਂ ਲਈ ਬਣਦਾ ਮਾਣ-ਸਨਮਾਨ ਮਿਲੇ।”<&sol;p>&NewLine;<p>ਹੋਰ ਵੇਰਵੇ ਸਾਝੇ ਕਰਦਿਆਂ ਉਨ੍ਹਾਂ ਕਿਹਾ&comma; &OpenCurlyDoubleQuote;ਅਗਲੀ ਕਿਸ਼ਤ 1 ਦਸੰਬਰ ਨੂੰ ਔਰਤਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਵੇਗੀ ਅਤੇ ਇਸ ਤੋਂ ਬਾਅਦ ਪਹਿਲੀ ਜਨਵਰੀ ਨੂੰ ਇੱਕ ਹੋਰ ਕਿਸ਼ਤ ਜਾਰੀ ਕੀਤੀ ਜਾਵੇਗੀ&comma; ਜਿਸ ਤਹਿਤ ਤਿੰਨ ਮਹੀਨਿਆਂ ਦੀ ਸਹਾਇਤਾ ਰਾਸ਼ੀ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ। ਮੈਨੂੰ ਪੂਰਾ ਭਰੋਸਾ ਹੈ ਕਿ ਉਦੋਂ ਤੱਕ ਲਾਭਪਾਤਰੀਆਂ ਦੀ ਗਿਣਤੀ ਇੱਕ ਕਰੋੜ ਦੇ ਟੀਚੇ ਤੱਕ ਪਹੁੰਚ ਜਾਵੇਗੀ। ਸਾਡੀ ਸਰਕਾਰ ਨੇ 70&comma;685 ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਹਨ&comma; ਜਿਸ ਵਿੱਚ ਨਾ ਤਾਂ ਕੋਈ ਪੈਸੇ ਦਾ ਲੈਣ-ਦੇਣ ਹੋਇਆ ਹੈ&comma; ਨਾ ਹੀ ਕੋਈ ਪੱਖਪਾਤ ਜਾਂ ਸਿਆਸੀ ਸਿਫ਼ਾਰਸ਼ ਚੱਲੀ ਹੈ।’’<&sol;p>&NewLine;<p>ਲੋਕ ਭਲਾਈ ਲਈ ਕੀਤੀਆਂ ਹੋਰ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 54 ਲੱਖ ਸਿਹਤ ਕਾਰਡ ਜਾਰੀ ਕੀਤੇ ਹਨ&comma; ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਅਤੇ 90 ਫ਼ੀਸਦੀ ਘਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਹੈ। ਇਹ ਪਹਿਲਕਦਮੀਆਂ ਸਾਡੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ ਕਿ ਸ਼ਾਸਨ ਦੇ ਲਾਭ ਹਰ ਘਰ ਤੱਕ ਖਾਸ ਕਰਕੇ ਆਮ ਲੋਕਾਂ ਤੱਕ ਜਰੂਰ ਪਹੁੰਚਣ&comma; ਜੋ ਦਹਾਕਿਆਂ ਤੋਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਰਹੇ ਹਨ। ਸਾਡਾ ਧਿਆਨ ਰਾਜਨੀਤਿਕ ਡਰਾਮੇਬਾਜ਼ੀ ਕਰਨਾ ਨਹੀਂ&comma; ਸਗੋਂ ਲੋਕਾਂ ਦਾ ਜੀਵਨ ਬਦਲਣ ’ਤੇ ਕੇਂਦਰਿਤ ਹੈ।”<&sol;p>&NewLine;<p>ਸ਼੍ਰੋਮਣੀ ਅਕਾਲੀ ਦਲ&comma; ਕਾਂਗਰਸ ਅਤੇ ਭਾਜਪਾ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ&comma; &OpenCurlyDoubleQuote;ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਲੋਕਾਂ ਨੂੰ ਦੇਣ ਲਈ ਕੁਝ ਵੀ ਰਚਨਾਤਮਕ ਨਹੀਂ ਹੈ ਅਤੇ ਉਹ ਮਹਿਜ਼ ਰਾਜਨੀਤਿਕ ਸੱਤਾ ਦੀ ਭੁੱਖ ਲਈ ਇਕਜੁੱਟ ਹਨ। ਬੇਅਦਬੀ ਦੀਆਂ ਦਰਦਨਾਕ ਘਟਨਾਵਾਂ ਦਾ ਜਵਾਬ ਦੇਣ ਵਿੱਚ ਅਸਫ਼ਲ ਰਿਹਾ ਅਕਾਲੀ ਦਲ ਹੁਣ ਬਸ ਬਾਦਲ ਪਰਿਵਾਰ ਅਤੇ ਮੁੱਠੀ ਭਰ ਨਜ਼ਦੀਕੀ ਸਾਥੀਆਂ ਤੱਕ ਸੀਮਤ ਹੋ ਗਿਆ ਹੈ। ਦੂਜੇ ਪਾਸੇ&comma; ਕਾਂਗਰਸ ਪਾਰਟੀ ਆਪਸੀ ਫੁੱਟ ਦੀ ਸ਼ਿਕਾਰ ਹੈ ਕਿਉਂਕਿ ਕਾਂਗਰਸੀ ਆਗੂਆਂ ਦੇ ਮੱਤਭੇਦ ਅਤੇ ਟਕਰਾਅ ਲਗਾਤਾਰ ਵਧ ਰਹੇ ਹਨ।’’<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਇਹ ਰਾਜਨੀਤਿਕ ਪਾਰਟੀਆਂ ਇੱਕ ਦੂਜੇ ਨਾਲ ਘਿਉ-ਖਿਚੜੀ ਹਨ ਅਤੇ ਇਨ੍ਹਾਂ ਦਾ ਇੱਕੋ- ਇੱਕ ਏਜੰਡਾ ਸੱਤਾ ਹਥਿਆਉਣਾ ਅਤੇ ਆਪਣੇ ਨਿੱਜੀ ਹਿੱਤਾਂ ਨੂੰ ਸਿੱਧ ਕਰਨਾ ਹੈ। ਅਬੋਹਰ ਨੂੰ ਸਾਲਾਂ ਤੋਂ ਚੱਲੀ ਆ ਰਹੀ ਪਰਿਵਾਰ-ਕੇਂਦਰਿਤ ਰਾਜਨੀਤੀ ਦਾ ਨੁਕਸਾਨ ਝੱਲਣਾ ਪਿਆ ਹੈ&comma; ਜਿਸ ਨਾਲ ਨਾ ਸਿਰਫ਼ ਇਲਾਕੇ ਦਾ ਵਿਕਾਸ ਰੁਕਿਆ ਬਲਕਿ ਇਥੋਂ ਦੇ ਲੋਕ ਉਸ ਤਰੱਕੀ ਤੋਂ ਵਾਂਝੇ ਰਹਿ ਗਏ&comma; ਜਿਸ ਦੇ ਉਹ ਹੱਕਦਾਰ ਸਨ। ਪੰਜਾਬ ਦੇ ਲੋਕਾਂ ਨੇ 2027 ਵਿੱਚ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਇੱਕ ਹੋਰ ਮੌਕਾ ਦੇਣ ਦਾ ਮਨ ਬਣਾ ਲਿਆ ਹੈ।’’<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਲੋਕਾਂ ਨੇ ਨਿੱਜੀ ਹਿੱਤਾਂ ਲਈ ਚਲਾਈ ਜਾਂਦੀ ਰਾਜਨੀਤੀ ਅਤੇ ਲੋਕ ਭਲਾਈ ਲਈ ਚਲਾਏ ਗਏ ਸ਼ਾਸਨ ਵਿੱਚ ਅੰਤਰ ਭਲੀਭਾਂਤ ਦੇਖ ਲਿਆ ਹੈ। ਉਨ੍ਹਾਂ ਨੇ ਹੁਣ ਤੱਕ ਮੇਰੇ ’ਤੇ ਭਰੋਸਾ ਕੀਤਾ ਹੈ ਅਤੇ ਮੈਨੂੰ ਉਮੀਦ ਹੈ ਕਿ ਉਹ ਭਵਿੱਖ ਵਿੱਚ ਵੀ ਮੇਰੇ ’ਤੇ ਆਪਣਾ ਵਿਸ਼ਵਾਸ ਕਾਇਮ ਰੱਖਣਗੇ। ’ਆਪ’ ਸਰਕਾਰ ਨੇ ਸਮਾਜ ਦੇ ਹਰ ਵਰਗ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕੀਤਾ ਹੈ। ਮੈਂ ਪੂਰੀ ਤਰ੍ਹਾਂ ਆਸਵੰਦ ਹਾਂ ਕਿ ਪੰਜਾਬ ਦੇ ਲੋਕ ਵਿਕਾਸ&comma; ਪਾਰਦਰਸ਼ਤਾ ਅਤੇ ਲੋਕ ਭਲਾਈ ਵਾਲੀ ਰਾਜਨੀਤੀ ਦਾ ਸਮਰਥਨ ਕਰਕੇ ਵਿਰੋਧੀ ਪਾਰਟੀਆਂ ਦੇ ਗੁਮਰਾਹਕੁੰਨ ਪ੍ਰਚਾਰ ਦਾ ਮੂੰਹ-ਤੋੜ ਜਵਾਬ ਦੇਣਗੇ।’’<&sol;p>&NewLine;<p>ਸੂਬੇ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਆਪ ਸਰਕਾਰ ਪੰਜਾਬ ਦੀ ਤਰੱਕੀ&comma; ਔਰਤਾਂ ਦੇ ਸ਼ਕਤੀਕਰਨ&comma; ਹਰ ਘਰ ਦੀ ਭਲਾਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਖੁਸ਼ਹਾਲ ਭਵਿੱਖ ਸਿਰਜਣ ਲਈ ਅਣਥੱਕ ਮਿਹਨਤ ਕਰਦੀ ਰਹੇਗੀ।’’<&sol;p>&NewLine;<p>ਕਾਂਗਰਸ ਪਾਰਟੀ ਨੂੰ ਕਰੜੇ ਹੱਥੀਂ ਲੈਂਦਿਆਂ ਉਨ੍ਹਾਂ ਕਿਹਾ&comma; &OpenCurlyDoubleQuote;ਕਾਂਗਰਸ ਪਾਰਟੀ ਹੁਣ ਆਖ਼ਰੀ ਸਾਹਾਂ ’ਤੇ ਹੈ ਅਤੇ ਬਹੁਤ ਜਲਦ ਇਸਦਾ ਨਾਮੋ-ਨਿਸ਼ਾਨ ਮਿਟ ਜਾਵੇਗਾ ਕਿਉਂਕਿ ਇਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਸਾਕਾਰਾਤਕ ਸੋਚ ਜਾਂ ਭਵਿੱਖਮੁਖੀ ਟੀਚਾ ਨਹੀਂ ਹੈ। ਇਸ ਦਾ ਵਾਹਿਦ ਉਦੇਸ਼ ਸੱਤਾ ਹਥਿਆ ਕੇ ਪੰਜਾਬ ਦੀ ਦੌਲਤ ਨੂੰ ਲੁੱਟਣਾ ਹੈ&comma; ਪਰ ਅਜਿਹੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ। ਕਾਂਗਰਸੀ ਆਗੂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖ ਰਹੇ ਹਨ&comma; ਪਰ ਪਾਰਟੀ ਦੀ ਸਥਿਤੀ ਖਿੰਡੇ-ਪੁੰਡੇ ਘਰ ਵਾਂਗ ਹੈ ਜੋ ਆਪਣੀ ਅੰਦਰੂਨੀ ਫੁੱਟ ਕਾਰਨ ਢਹਿ ਜਾਵੇਗਾ। ਇਹ ਦੁੱਖ ਦੀ ਗੱਲ ਹੈ ਕਿ ਸੱਤਾ ਲਈ ਝਗੜਨ ਵਾਲੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਲਈ ਆਉਂਦੇ ਚੋਟੀ ਦੇ ਕਾਂਗਰਸੀ ਆਗੂ ਇਨ੍ਹਾਂ ਦਾ ਨਾਮ ਵੀ ਸਹੀ ਢੰਗ ਨਾਲ ਉਚਾਰਣਾ ਨਹੀਂ ਜਾਣਦੇ।”<&sol;p>&NewLine;<p>ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyDoubleQuote;ਸਾਡੀ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸੁਚੱਜੀ ਵਰਤੋਂ ਕਰ ਰਹੀ ਹੈ। ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਅੱਜ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਉਨ੍ਹਾਂ ਦੀ ਭਲਾਈ ’ਤੇ ਬੜੀ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ&comma; ਸਕੂਲਾਂ&comma; ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਹੀ ਵਾਪਸ ਆ ਰਿਹਾ ਹੈ।’’<&sol;p>&NewLine;<p>ਉਨ੍ਹਾਂ ਕਿਹਾ&comma; &OpenCurlyDoubleQuote;ਸਾਡੀ ਸਰਕਾਰ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਘਰਾਂ ਨੂੰ ਮੁਫ਼ਤ ਬਿਜਲੀ&comma; ਬਿਨ੍ਹਾਂ ਕਿਸੇ ਭ੍ਰਿਸ਼ਟਾਚਾਰ ਦੇ 70&comma;000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ&comma; ਬਿਹਤਰ ਸੜਕਾਂ&comma; ਬੰਦ ਟੋਲ ਪਲਾਜ਼ਾ&comma; ਰੋਜ਼ਾਨਾ 70 ਲੱਖ ਰੁਪਏ ਦੀ ਬਚਤ&comma; ਮਿਆਰੀ ਸਿੱਖਿਆ ਅਤੇ ਸਿਹਤ ਸੰਭਾਲ ਪ੍ਰਦਾਨ ਕੀਤੀ ਹੈ ਅਤੇ ਬੁਨਿਆਦੀ ਢਾਂਚਾ ਬਣਾਇਆ ਹੈ। ਇਸ ਤੋਂ ਇਲਾਵਾ ਕਈ ਹੋਰ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ&comma; ਜਿਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਕਰਨ ਲਈ&comma; ਸੂਬੇ ਵਿੱਚ 3&comma;100 ਸਟੇਡੀਅਮ ਬਣਾਏ ਜਾ ਰਹੇ ਹਨ।’’<&sol;p>&NewLine;<p>ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyQuote;&OpenCurlyQuote;ਸੂਬਾ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਇਸ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ। ਸਾਡੀ ਸਰਕਾਰ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।’’<&sol;p>&NewLine;<p>ਉਨ੍ਹਾਂ ਕਿਹਾ&comma; &OpenCurlyQuote;&OpenCurlyQuote;ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਕੇਰਲਾ ਅਤੇ ਹੋਰ ਰਾਜਾਂ ਨੂੰ ਪਛਾੜ ਦਿੱਤਾ ਹੈ&comma; ਜੋ ਰਾਜ ਸਰਕਾਰ ਦੇ ਸਖ਼ਤ ਯਤਨਾਂ ਦਾ ਨਤੀਜਾ ਹੈ&comma; ਜਿਸ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮ&comma; ਸਕੂਲ ਆਫ਼ ਐਮੀਨੈਂਸ ਅਤੇ ਹੋਰ ਪਹਿਲਕਦਮੀਆਂ ਸ਼ਾਮਲ ਹਨ। ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ&comma; ਪਰ ਸਾਲ 2026 ਵਿੱਚ ਇਹ ਗਿਣਤੀ 11 ਗੁਣਾ ਵੱਧ ਕੇ 882 ਹੋ ਗਈ ਹੈ। ਸਾਡੇ ਸ਼ਾਸਨ ਅਤੇ ਦੂਜਿਆਂ ਦੇ ਸ਼ਾਸਨ ਵਿੱਚ ਇਹੋ ਅੰਤਰ ਹੈ। ਉਨ੍ਹਾਂ ਨੇ ਕਦੇ ਵੀ ਸਕੂਲ ਅਤੇ ਸਿੱਖਿਆ ਖੇਤਰ ਦੀ ਚਿੰਤਾ ਨਹੀਂ ਕੀਤੀ।’’<&sol;p>&NewLine;<p>ਨਹਿਰੀ ਸਿੰਜਾਈ ਦੇ ਵਿਸਥਾਰ ’ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ&comma; &OpenCurlyQuote;&OpenCurlyQuote;ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 1587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ&comma; ਜਿਨ੍ਹਾਂ ਨੇ ਪਹਿਲਾਂ ਕਦੇ ਨਹਿਰੀ ਪਾਣੀ ਨਹੀਂ ਸੀ ਦੇਖਿਆ। ਸੂਬੇ ਦੇ ਲੋਕਾਂ ਦੀ ਸਹੂਲਤ ਲਈ ਕੁੱਲ 45&comma;000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ 7&comma;200 ਕਰੋੜ ਰੁਪਏ ਖਰਚ ਕੀਤੇ ਹਨ। ਮੇਰੇ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਨਹਿਰੀ ਸਿੰਜਾਈ ਅਧੀਨ ਰਕਬਾ 26 ਫੀਸਦੀ ਤੋਂ ਵੱਧ ਕੇ 80 ਫੀਸਦੀ ਹੋ ਗਿਆ ਹੈ। ਸਾਲ 2022 ਵਿੱਚ ਸਿਰਫ਼ 20 ਲੱਖ 89 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ&comma; ਪਰ ਅੱਜ ਨਹਿਰੀ ਸਿੰਜਾਈ 60 ਲੱਖ 30 ਹਜ਼ਾਰ ਏਕੜ ਰਕਬੇ ਤੱਕ ਪਹੁੰਚ ਗਈ ਹੈ।’’<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;