ਮਾਨ ਸਰਕਾਰ ਅੱਜ ਪੇਸ਼ ਕਰੇਗੀ ਦੂਜਾ ਬਜਟ, ਪੰਜਾਬੀਆਂ ਨੂੰ ਮਿਲ ਸਕਦਾ ਹੈ ਵੱਡਾ ਤੋਹਫਾ

0
123

ਚੰਡੀਗੜ੍ਹ| ਭਗਵੰਤ ਮਾਨ ਦੀ ਆਪ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਦੂਜਾ ਬਜਟ ਪੇਸ਼ ਕੀਤਾ ਜਾਣਾ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਬਜਟ ਪੈਡ ਤੋਂ ਪੰਜਾਬ ਨੂੰ ਤੋਹਫਾ ਦੇਣ ਦੀ ਕੋਸ਼ਿਸ਼ ਕਰਨਗੇ।

ਸਰਕਾਰ ਬਜਟ ‘ਚ ਪੰਜਾਬ ਦੇ ਲੋਕਾਂ ਨੂੰ ਵੱਡੇ ਤੋਹਫੇ ਦਾ ਐਲਾਨ ਕਰ ਸਕਦੀ ਹੈ। ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ, ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਸਰਕਾਰ ਦੇ ਦਾਅਵਿਆਂ ਦੇ ਮੱਦੇਨਜ਼ਰ ਸਭ ਦੀਆਂ ਨਜ਼ਰਾਂ ਬਜਟ ‘ਤੇ ਟਿਕੀਆਂ ਹੋਈਆਂ ਹਨ।

ਜ਼ਿਕਰਯੋਗ ਹੈ ਕਿ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿਛਲੇ ਬਜਟ ਵਿੱਚ 1 ਜੁਲਾਈ 2022 ਤੋਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਸੀ। ਨਾਲ ਹੀ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ। ਇਸ ਵਾਰ ਵੀ ਕੋਈ ਇਸ ਤਰ੍ਹਾਂ ਦਾ ਐਲਾਨ ਹੋ ਸਕਦਾ ਹੈ, ਜਿਸ ਨਾਲ ਆਮ ਲੋਕਾਂ ਨੂੰ ਫਾਇਦਾ ਹੋ ਸਕੇ।