ਲੁਧਿਆਣਾ | ਫੋਕਲ ਪੁਆਇੰਟ ‘ਤੇ ਆਰਤੀ ਸਟੀਲ ਦੇ ਸਾਹਮਣੇ ਦੇਰ ਰਾਤ ਇਕ ਪੈਟਰੋਲ ਪੰਪ ‘ਤੇ ਬਾਈਕ ਸਵਾਰ 2 ਨੌਜਵਾਨ ਆਏ। ਜਦੋਂ ਪੈਟਰੋਲ ਪਵਾਉਣ ਤੋਂ ਬਾਅਦ ਮੁਲਾਜ਼ਮ ਵੱਲੋਂ ਪੈਸੇ ਮੰਗੇ ਗਏ ਤਾਂ ਦੋਵਾਂ ਨੌਜਵਾਨਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੀ ਮੁਲਾਜ਼ਮਾਂ ਨਾਲ ਹੱਥੋਪਾਈ ਹੋ ਗਈ।
ਦੋਵੇਂ ਬਾਈਕ ਸਵਾਰਾਂ ਨੇ ਆਪਣੇ 5 ਤੋਂ 7 ਸਾਥੀਆਂ ਨੂੰ ਮੌਕੇ ‘ਤੇ ਬੁਲਾਇਆ। ਬਦਮਾਸ਼ਾਂ ਨੇ ਮੁਲਾਜ਼ਮਾਂ ‘ਤੇ ਤੇਜ਼ਧਾਰ ਹਥਿਆਰਾਂ ਅਤੇ ਰਾਡਾਂ ਨਾਲ ਹਮਲਾ ਕਰ ਦਿੱਤਾ। ਮੁਲਾਜ਼ਮਾਂ ਨੇ ਕੈਬਿਨ ਵਿਚ ਲੁੱਕ ਕੇ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਬਦਮਾਸ਼ ਉਨ੍ਹਾਂ ਨੂੰ ਘੜੀਸ ਕੇ ਕੈਬਿਨ ਤੋਂ ਬਾਹਰ ਕੱਢ ਕੇ ਲੈ ਗਏ। ਬਦਮਾਸ਼ਾਂ ਦੀ ਇਹ ਹਰਕਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਪੰਪ ਮਾਲਕ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ