ਤਰਨਤਾਰਨ ਦੇ ਭਿੱਖੀਵਿੰਡ ‘ਚ ਪੁਲਿਸ ਦੀ ਮੌਜੂਦਗੀ ਵਿੱਚ ਗੁੰਡਾਗਰਦੀ, ਆਪ ਵਰਕਰਾਂ ਦੇ ਨਾਮਜ਼ਦਗੀ ਪੱਤਰ ਪਾੜ੍ਹੇ

0
2988

ਤਰਨਤਾਰਨ (ਬਲਜੀਤ ਸਿੰਘ) | ਨਗਰ ਪੰਚਾਇਤ ਭਿੱਖੀਵਿੰਡ ਦੀਆਂ ਹੋ ਰਹੀਆਂ ਚੋਣਾਂ ਵਿਚਾਲੇ ਅੱਜ ਆਪ ਦੇ ਹਲਕਾ ਇੰਚਾਰਜ ਜਸਬੀਰ ਸਿੰਘ ਸੋਹਣ ਸਿੰਘ ਦੀ ਅਗਵਾਈ ਵਿੱਚ ਵਰਕਰ ਨਾਮਜ਼ਦਗੀ ਦਾਖਲ ਕਰਨ ਗਏ ਤਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ।

ਅਰੋਪ ਹੈ ਕਿ ਕੁਝ ਕਾਂਗਰਸੀ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਕੁੱਟਮਾਰ ਕਰਕੇ ਨਾਮਜ਼ਦਗੀ ਫਾਈਲਾਂ ਪਾੜ ਦਿੱਤੀਆਂ।

ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਲਾਖਣਾ ਨੇ ਕਿਹਾ- ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਬੁਖਲਾਹਟ ਵਿੱਚ ਆ ਗਏ ਹਨ। ਪੁਲਿਸ ਮੂਕ ਦਰਸ਼ਕ ਬਣੀ ਸਭ ਵੇਖ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਅਕਾਲੀ ਦਲ ਦੀ ਵੀ ਫਾਈਲ ਜਮ੍ਹਾਂ ਨਹੀਂ ਕਰਵਾਉਣ ਦਿੱਤੀ ਗਈ। ਅਕਾਲੀ ਵਰਕਰਾਂ ਵੱਲੋਂ ਨਾਮਜਦਗੀ ਤੋਂ ਬਾਅਦ ਕਾਂਗਰਸੀਆਂ ਨੇ ਪੁਲਿਸ ਦੀ ਮੌਜੂਦਗੀ ਵਿਚ ਗੋਲੀਆਂ ਚਲਾਈਆਂ।

ਖੇਮਕਰਨ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੇ ਵੱਡੇ ਸਵਾਲੀਆ ਚਿੰਨ੍ਹ ਲਗਾਏ।

ਜਾਣਕਾਰੀ ਮੁਤਾਬਿਕ ਭਿੱਖੀਵਿੰਡ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੀ ਹੁੱਲੜਬਾਜ਼ੀ ਵਿੱਚ ਕੁੱਲ 33 ਰਾਊਂਡ ਫਾਇਰ ਕੀਤੇ ਗਏ ਹਨ ਅਤੇ ਗੱਡੀਆਂ ਦੀ ਭੰਨਤੋੜ ਵੀ ਕੀਤੀ ਗਈ ਹੈ।

ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin